ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ
Wednesday, Jan 05, 2022 - 06:29 PM (IST)
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਢੱਲ-ਮੱਠ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਰਿੰਦਰ ਸਿੰਘ ਦੀ ਵੱਡੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ। ਕੈਪਟਨ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਤੁਰੰਤ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਆਖਿਆ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਹੋਣਾ ਬੇਹੱਦ ਜ਼ਰੂਰੀ ਹੈ। ਕੈਪਟਨ ਨੇ ਕਿਹਾ ਕਿ ਜੇਕਰ ਤੁਸੀਂ ਆਪਣੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਹੀਂ ਕਰ ਸਕਦੇ ਹੋ ਤਾਂ ਤੁਹਾਨੂੰ ਸੱਤਾ ਵਿਚ ਰਹਿਣ ਦਾ ਕੋਈ ਹੱਕ ਨਹੀਂ ਨਹੀਂ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਰੈਲੀ ’ਚ ਬੋਲੇ ਕੈਪਟਨ, ਕਾਂਗਰਸ ਬੇੜਾਗਰਕ ਕਰਨ ’ਤੇ ਤੁਰੀ, ਝੂਠ ਬੋਲ ਰਿਹੈ ਨਵਜੋਤ ਸਿੱਧੂ
ਆਪਣੇ ਸੀ. ਐੱਮ. ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ : ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਦੌਰੇ ’ਤੇ ਆਏ ਸਨ। ਫਿਰੋਜ਼ਪੁਰ ’ਚ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ ਅਤੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਸੁਰੱਖਿਆ ਕਾਰਨਾਂ ’ਚ ਅਣਗਹਿਲੀ ਕਾਰਨ ਉਨ੍ਹਾਂ ਦਾ ਫਿਰੋਜ਼ਪੁਰ ਦੌਰਾ ਰੱਦ ਕਰਨਾ ਪਿਆ। ਪ੍ਰਧਾਨ ਮੰਤਰੀ ਨੂੰ ਵਾਪਸ ਦਿੱਲੀ ਮੁੜਨਾ ਪਿਆ। ਪ੍ਰਧਾਨ ਮੰਤਰੀ ਜਦੋਂ ਬਠਿੰਡਾ ਹਵਾਈ ਅੱਡੇ ’ਤੇ ਪੁੱਜੇ ਤਾਂ ਉਨ੍ਹਾਂ ਨੇ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਜੋ ਕਿਹਾ, ਉਹ ਹੈਰਾਨ ਕਰਨ ਵਾਲਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਸੀਂ ਆਪਣੇ ਮੁੱਖ ਮੰਤਰੀ ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ ਹਾਂ। ਨਿਊਜ਼ ਏਜੰਸੀ ਏ. ਐੱਨ. ਆਈ. ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਘਟਨਾ ਤੋਂ ਕਾਫੀ ਨਾਰਾਜ਼ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਆਪਣੇ ਸੀ. ਐੱਮ. ਨੂੰ ਧੰਨਵਾਦ ਕਹਿਣਾ ਕਿ ਮੈਂ ਹਵਾਈ ਅੱਡੇ ’ਤੇ ਜ਼ਿੰਦਾ ਪਰਤ ਸਕਿਆ।
ਇਹ ਵੀ ਪੜ੍ਹੋ : ਬਰਨਾਲਾ ਟੋਲ ਪਲਾਜ਼ਾ ’ਤੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਵਿਚਾਲੇ ਝੜਪ, ਕਿਸਾਨ ਆਗੂ ਦੀ ਲੱਥੀ ਪੱਗ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?