ਕੈਪਟਨ ਅਗਲੇ ਹਫ਼ਤੇ ਕਰ ਸਕਦੇ ਹਨ ਵੱਡਾ ਐਲਾਨ, ਨਵੀਂ ਪਾਰਟੀ ’ਤੇ ਟਿਕੀਆਂ ਸਭ ਦੀ ਨਜ਼ਰਾਂ

Sunday, Oct 24, 2021 - 09:56 AM (IST)

ਕੈਪਟਨ ਅਗਲੇ ਹਫ਼ਤੇ ਕਰ ਸਕਦੇ ਹਨ ਵੱਡਾ ਐਲਾਨ, ਨਵੀਂ ਪਾਰਟੀ ’ਤੇ ਟਿਕੀਆਂ ਸਭ ਦੀ ਨਜ਼ਰਾਂ

ਚੰਡੀਗੜ੍ਹ (ਅਸ਼ਵਨੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਕਦੇ ਵੀ ਵੱਡਾ ਐਲਾਨ ਕਰ ਸਕਦੇ ਹਨ। ਕਈ ਦਿਨ ਦਿੱਲੀ ’ਚ ਰਾਜਨੀਤਕ ਰਣਨੀਤੀ ਦੀ ਰੂਪ-ਰੇਖਾ ਤਿਆਰ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਮੋਹਾਲੀ ਦੇ ਸਿਸਵਾਂ ਫ਼ਾਰਮ ਹਾਊਸ ਪਹੁੰਚ ਗਏ ਹਨ। ਸ਼ਨੀਵਾਰ ਨੂੰ ਉਨ੍ਹਾਂ ਨੇ ਕਈ ਨੇਤਾਵਾਂ ਨਾਲ ਵੀ ਮੁਲਾਕਾਤ ਵੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਨੇ ਆਪਣੇ ਤਮਾਮ ਕਰੀਬੀਆਂ ਨੂੰ ਸਾਫ਼ ਕਰ ਦਿੱਤਾ ਹੈ ਕਿ ਅਗਲੇ ਹਫ਼ਤੇ ਕਿਸੇ ਵੀ ਦਿਨ ਨਵੀਂ ਪਾਰਟੀ ਦਾ ਖ਼ੁਲਾਸਾ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਚਰਚਾ ਦਾ ਵਿਸ਼ਾ ਬਣੀ CM ਚੰਨੀ ਦੀ ਸਾਦਗੀ, ਬਜ਼ੁਰਗ ਔਰਤ ਨਾਲ ਸਾਂਝੇ ਕੀਤੇ ਵਿਚਾਰ ਤੇ ਖਾਧਾ ਸਾਦਾ ਭੋਜਨ

ਬੇਸ਼ੱਕ ਖ਼ੁਦ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ’ਤੇ ਅਜੇ ਆਪਣੇ ਪੂਰੇ ਪੱਤੇ ਨਹੀਂ ਖੋਲ੍ਹੇ ਹਨ ਪਰ ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਪਰਨੀਤ ਕੌਰ ਸਮੇਤ ਕਰੀਬੀ ਨੇਤਾ ਕਾਫ਼ੀ ਸਰਗਰਮ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਨੇ ਆਪਣੇ ਤਮਾਮ ਸਾਥੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਰਾਜਨੀਤਕ ਹਮਲੇ ਦਾ ਕਰਾਰਾ ਜਵਾਬ ਦੇਣ ਨੂੰ ਕਿਹਾ ਹੈ। ਇਹੀ ਵਜ੍ਹਾ ਹੈ ਕਿ ਖੁਦ ਕੈਪਟਨ ਅਮਰਿੰਦਰ ਸਿੰਘ ਦੇ ਹਵਾਲੇ ਨਾਲ ਉਨ੍ਹਾਂ ਦੇ ਸਲਾਹਕਾਰ ਕੈਪਟਨ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਉੱਠਣ ਵਾਲੀ ਹਰ ਵਿਰੋਧੀ ਆਵਾਜ਼ ਦਾ ਢੁਕਵਾਂ ਜਵਾਬ ਦੇ ਰਹੇ ਹਨ। ਇਥੋਂ ਤਕ ਕਿ ਨਿਜੀ ਹਮਲਿਆਂ ਦਾ ਜਵਾਬ ਵੀ ਨਿਜੀ ਪੱਧਰ ’ਤੇ ਹੀ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਜੇਲ੍ਹਾਂ ’ਚੋਂ ਆਪਣਾ ਨੈੱਟਵਰਕ ਚਲਾ ਰਹੇ ਪੰਜਾਬ ਦੇ ਗੈਂਗਸਟਰ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ

ਕੈਪਟਨ ਦੇ ਕਰੀਬੀਆਂ ਦੀ ਮੰਨੀਏ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਭਾਸ਼ਾ ਦੀ ਮਰਿਆਦਾ ਭੰਗ ਨਹੀਂ ਕੀਤੀ ਹੈ। ਖ਼ਾਸ ਤੌਰ ’ਤੇ ਔਰਤਾਂ ਨੂੰ ਲੈ ਕੇ ਜਵਾਬ ਦੇਣ ’ਚ ਵੀ ਉਹ ਕਾਫ਼ੀ ਨਪੇ-ਤੁਲੇ ਸ਼ਬਦਾਂ ਦਾ ਹੀ ਇਸਤੇਮਾਲ ਕਰਦੇ ਰਹੇ ਹਨ। ਇਹ ਵੱਖਰੀ ਗੱਲ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਸੋਸ਼ਲ ਮੀਡੀਆ ’ਤੇ ਰਾਜਨੀਤਕ ਹਮਲਿਆਂ ਨੂੰ ਨਿਜੀ ਪੱਧਰ ਤੱਕ ਪਹੁੰਚਾ ਦਿੱਤਾ ਗਿਆ ਹੈ ਤਾਂ ਹੁਣ ਕੈਪਟਨ ਦੇ ਸਲਾਹਕਾਰ ਵੀ ਜਵਾਬ ਦੇਣ ਦਾ ਕੋਈ ਮੌਕਾ ਨਹੀਂ ਗੁਆ ਰਹੇ। ਹਾਲਾਂਕਿ ਕੈਪਟਨ ਖੇਮੇ ਨੇ ਇਨ੍ਹਾਂ ਹਮਲਿਆਂ ਦੇ ਜਵਾਬ ’ਚ ਸਵਾਲ ਵੀ ਚੁੱਕਿਆ ਹੈ ਕਿ ਕੀ ਰਾਜਨੀਤੀ ਅਤੇ ਦੋਸਤੀ ਨੂੰ ਆਪਸ ’ਚ ਮਿਕਸ ਕਰਨਾ ਠੀਕ ਹੈ? ਬੇਸ਼ੱਕ ਇਸ ਦਾ ਜਵਾਬ ਕੈਪਟਨ ਦੇ ਵਿਰੋਧੀ ਜਿਵੇਂ ਵੀ ਦੇਣ ਪਰ ਇਕ ਗੱਲ ਸਾਫ਼ ਹੈ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਰਾਜਨੀਤਕ ਅਖਾੜੇ ’ਚ ਸਿੱਧੀ ਲੜਾਈ ਦੇ ਮੂਡ ’ਚ ਹਨ।

ਇਹ ਵੀ ਪੜ੍ਹੋ: ਕੈਪਟਨ ਨੇ ਸੋਨੀਆ ਗਾਂਧੀ ਨਾਲ ਅਰੂਸਾ ਆਲਮ ਦੀ ਤਸਵੀਰ ਕੀਤੀ ਸ਼ੇਅਰ, ਰੰਧਾਵਾ ਲਈ ਲਿਖੀ ਇਹ ਗੱਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News