ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ''ਚ ਵਾਪਸੀ ਨੂੰ ਲੈ ਕੇ ਭੂਪੇਸ਼ ਬਘੇਲ ਦਾ ਵੱਡਾ ਬਿਆਨ

Thursday, Feb 12, 2026 - 06:23 PM (IST)

ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ''ਚ ਵਾਪਸੀ ਨੂੰ ਲੈ ਕੇ ਭੂਪੇਸ਼ ਬਘੇਲ ਦਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡੀ ਹਲਚਲ ਹੁੰਦੀ ਦਿਖਾਈ ਦੇ ਰਹੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿਚ ਵਾਪਸੀ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਵਿਚ ਆਉਣਾ ਚਾਹੁੰਦੇ ਹਨ, ਤਾਂ ਪਾਰਟੀ ਵੱਲੋਂ ਉਨ੍ਹਾਂ ਦਾ ਸਵਾਗਤ ਹੈ। ਭੂਪੇਸ਼ ਬਘੇਲ ਨੇ ਕੈਪਟਨ ਦੀ ਕਾਬਲੀਅਤ 'ਤੇ ਮੋਹਰ ਲਾਉਂਦਿਆਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਕ ਬਹੁਤ ਵੱਡੇ ਆਗੂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੈਪਟਨ ਵਾਪਸੀ ਦੀ ਇੱਛਾ ਜ਼ਾਹਿਰ ਕਰਦੇ ਹਨ, ਤਾਂ ਉਨ੍ਹਾਂ ਦੀ ਵਾਪਸੀ ਬਾਰੇ ਹਾਈਕਮਾਨ ਵੱਲੋਂ ਵਿਚਾਰ ਕੀਤਾ ਜਾਵੇਗਾ।

ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਪਰ ਹਾਲ ਹੀ ਵਿਚ ਉਨ੍ਹਾਂ ਨੇ ਕਾਂਗਰਸ ਦੇ ਪੱਖ ਵਿਚ ਇਕ ਬਿਆਨ ਦਿੱਤਾ ਸੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ "ਕਾਂਗਰਸ ਵਿੱਚ ਇੱਕ ਪਰਿਵਾਰਕ ਮਾਹੌਲ ਸੀ"। ਕੈਪਟਨ ਦੇ ਇਸ ਬਿਆਨ ਤੋਂ ਬਾਅਦ ਹੀ ਉਨ੍ਹਾਂ ਦੀ ਪੁਰਾਣੀ ਪਾਰਟੀ ਵਿਚ ਵਾਪਸੀ ਦੀਆਂ ਚਰਚਾਵਾਂ ਛਿੜ ਗਈਆਂ ਹਨ।


author

Gurminder Singh

Content Editor

Related News