ਕੈਪਟਨ ਵਲੋਂ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ ਦੇ ਦਿਹਾਂਤ ''ਤੇ ਦੁੱਖ ਦਾ ਪ੍ਰਗਟਾਵਾ

Wednesday, Feb 12, 2020 - 06:55 PM (IST)

ਕੈਪਟਨ ਵਲੋਂ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ ਦੇ ਦਿਹਾਂਤ ''ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ,(ਅਸ਼ਵਨੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ (85) ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਗੁਪਤਾ ਦਾ ਮੰਗਲਵਾਰ ਦੀ ਰਾਤ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਆਪਣੇ ਸ਼ੋਕ ਸੰਦੇਸ਼ 'ਚ ਮੁੱਖ ਮੰਤਰੀ ਨੇ ਰਾਜ ਕੁਮਾਰ ਗੁਪਤਾ ਨੂੰ ਸੁਲਝੇ ਹੋਏ ਸਿਆਸਤਦਾਨ ਕਹਿੰਦਿਆਂ ਲੋਕਾਂ ਦਾ ਆਗੂ ਦੱਸਿਆ। ਜਿਨ੍ਹਾਂ ਆਪਣੇ ਜਲੰਧਰ ਕੇਂਦਰੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕੀਤਾ। ਕੈਪਟਨ ਨੇ ਅੱਗੇ ਕਿਹਾ ਕਿ ਵੈਟਰਨ ਕਾਂਗਰਸੀ ਆਗੂ ਗੁਪਤਾ ਨੂੰ ਉਨ੍ਹਾਂ ਵਲੋਂ ਨਿਭਾਈਆਂ ਨਿਰਸੁਆਰਥ ਸੇਵਾਵਾਂ ਅਤੇ ਸਥਾਨਕ ਵਾਸੀਆਂ ਨਾਲ ਜ਼ਮੀਨੀ ਪੱਧਰ ਤੱਕ ਜੁੜੇ ਹੋਣ ਕਰਕੇ ਹਰੇਕ ਵਿਅਕਤੀ ਯਾਦ ਕਰੇਗਾ। ਦੁਖੀ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਅਫ਼ਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਵੀ ਕੀਤੀ।


Related News