ਰਾਜੀਵ ਗਾਂਧੀ ਦੇ ਬੁੱਤ ''ਤੇ ਕਾਲਖ ਮਲਣ ਵਾਲਿਆਂ ''ਤੇ ਕੈਪਟਨ ਵਲੋਂ ਕਾਰਵਾਈ ਦੇ ਹੁਕਮ

Tuesday, Dec 25, 2018 - 07:26 PM (IST)

ਰਾਜੀਵ ਗਾਂਧੀ ਦੇ ਬੁੱਤ ''ਤੇ ਕਾਲਖ ਮਲਣ ਵਾਲਿਆਂ ''ਤੇ ਕੈਪਟਨ ਵਲੋਂ ਕਾਰਵਾਈ ਦੇ ਹੁਕਮ

ਚੰਡੀਗੜ੍ਹ : ਲੁਧਿਆਣਾ ਵਿਚ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਅਕਾਲੀ ਵਰਕਰਾਂ ਵੱਲੋਂ ਕਾਲਖ ਲਗਾਉਣ ਦੇ ਮਾਮਲੇ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਅਪਮਾਨਜਨਕ ਕਾਰਜ ਕਰਨ ਵਾਲਿਆ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੁਲਸ ਨੂੰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਤੋਂ ਜਲਦ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। 

PunjabKesari
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿਚ ਸਥਿਤ ਪੁੱਲ ਨੇੜੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਕਾਲਖ ਮਲ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਲੁਧਿਆਣਾ ਦੇ ਸਾਂਸਦ ਰਵਨੀਤ ਬਿੱਟੂ ਵਲੋਂ ਵੀ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਇਸ ਕਾਲਖ ਨੂੰ ਦੁੱਧ ਨਾਲ ਸਾਫ ਕੀਤਾ ਗਿਆ।


author

Gurminder Singh

Content Editor

Related News