ਬਾਦਲ ਨੇ ਮੰਗਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ

07/19/2017 5:31:42 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਨਾ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਚੋਣਾਂ ਦੌਰਾਨ ਤਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ ਜਦਕਿ ਹੁਣ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਨੇ ਝੂਠ ਬੋਲ ਕੇ ਜਨਤਾ ਤੋਂ ਵੋਟ ਹਾਸਲ ਕੀਤੇ ਹਨ।
ਬਾਦਲ ਮੁਤਾਬਕ ਕਾਂਗਰਸ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਬਾਦਲ ਨੇ ਪੰਜਾਬ ਵਿਚ ਰੋਜ਼ਾਨਾ ਹੋ ਰਹੀਆਂ ਖੁਦਕੁਸ਼ੀਆਂ ਲਈ ਕਾਂਗਰਸ ਸਰਕਾਰ ਹੀ ਜ਼ਿੰਮੇਵਾਰ ਠਹਿਰਾਇਆ ਹੈ।


Related News