ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਦੇ ਘਰ ਛਾਪਾ!

Thursday, Dec 08, 2022 - 01:27 AM (IST)

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਦੇ ਘਰ ਛਾਪਾ!

ਪਟਿਆਲਾ (ਬਲਜਿੰਦਰ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਦੇ ਘਰ ਦੇ ਬਾਹਰ ਦੇਰ ਰਾਤ ਪੁਲਸ ਤਾਇਨਾਤ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਚਹਿਲ ਦੇ ਘਰ ਕਿਸੇ ਵੱਡੀ ਛਾਪਾਮਾਰੀ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਭਰਤਇੰਦਰ ਚਹਿਲ ਦੀ ਪੰਜਾਬ ਸਰਕਾਰ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਨੂੰ ਲੈ ਕੇ ਪਟਿਆਲਾ ਪੁਲਸ ਨੂੰ ਤਾਇਨਾਤ ਕੀਤਾ ਗਿਆ ਸੀ। ਇਸ ਸਬੰਧੀ ਜਿਹੜੇ ਵੀ ਪੁਲਸ ਅਫ਼ਸਰ ਨਾਲ ਗੱਲ ਕੀਤੀ ਗਈ, ਉਸ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ ਪਰ ਜਿਸ ਤਰ੍ਹਾਂ ਦੇ ਹਾਲਾਤ ਸਨ, ਉਸ ਮੁਤਾਬਕ ਭਰਤਇੰਦਰ ਸਿੰਘ ਚਹਿਲ ਦੇ ਘਰ ’ਤੇ ਰੇਡ ਹੋਈ ਸੀ।

ਇਹ ਖ਼ਬਰ ਵੀ ਪੜ੍ਹੋ : ਨਕੋਦਰ ’ਚ ਵਾਪਰੀ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਕੱਪੜਾ ਵਪਾਰੀ ਨੂੰ ਉਤਾਰਿਆ ਮੌਤ ਦੇ ਘਾਟ

ਇਹ ਪੰਜਾਬ ਵਿਜੀਲੈਂਸ ਜਾਂ ਫਿਰ ਕਿਸੇ ਹੋਰ ਏਜੰਸੀ ਵੱਲੋਂ ਕੀਤੀ ਗਈ, ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਕਿਹਾ ਜਾ ਸਕਦਾ ਪਰ ਇਹ ਤੈਅ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਇੰਦਰ ਸਿੰਘ ਚਹਿਲ ਖਿਲਾਫ ਜਾਂਚ ਸ਼ੁਰੂ ਜ਼ਰੂਰ ਕੀਤੀ ਗਈ ਹੈ। ਦੇਰ ਰਾਤ ਪਟਿਆਲਾ ਪੁਲਸ ਦੀਆਂ ਕਈ ਗੱਡੀਆਂ ਭਰਤਇੰਦਰ ਸਿੰਘ ਚਹਿਲ ਦੇ ਘਰ ਦੇ ਬਾਹਰ ਤਾਇਨਾਤ ਕਰ ਦਿੱਤੀਆਂ ਗਈਆਂ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ’ਚ ਮਾਨਸਾ ਪੁਲਸ ਅੱਗੇ ਪੇਸ਼ ਹੋਏ ਬੱਬੂ ਮਾਨ, MCD ’ਤੇ ‘ਆਪ’ ਦਾ ਕਬਜ਼ਾ, ਪੜ੍ਹੋ Top 10


author

Manoj

Content Editor

Related News