ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ : ਧਰਮਸੌਤ
Sunday, Apr 01, 2018 - 03:11 PM (IST)
ਨਾਭਾ (ਜਗਨਾਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੰਜਾਬ ਸਰਕਾਰ ਹਰ ਹਾਲਤ ਵਿਚ ਪੂਰਾ ਕਰੇਗੀ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਗਰਗ ਸੈਨੇਟਰੀ ਸਟੋਰ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਉਨ੍ਹਾਂ ਕਿਹਾ ਕਿ ਉਹ ਰਿਆਸਤੀ ਸ਼ਹਿਰ ਨਾਭਾ ਨੂੰ ਨਮੂਨੇ ਦਾ ਸ਼ਹਿਰ ਬਣਾਉਣ 'ਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਉਨ੍ਹਾਂ ਨਾਲ ਕਮਲ ਗਰਗ, ਜਤਿੰਦਰ ਸਿੰਘ ਜੱਤੀ ਅਭੇਪੁਰ, ਬਲਵਿੰਦਰ ਸਿੰਘ ਬਿੱਟੂ ਢਿੰਗੀ, ਵੇਦ ਪ੍ਰਕਾਸ਼ ਡੱਲਾ, ਸਰਬਜੀਤ ਸਿੰਘ ਸੁਖੈਵਾਲ, ਹਰੀ ਦਿਆਲ, ਵੇਦ ਚੰਦ ਮੰਡੋੜ, ਜੋਧ ਸਿੰਘ ਨੋਹਰਾ ਆਦਿ ਹਾਜ਼ਰ ਸਨ।
