ਵੱਡੀ ਖ਼ਬਰ : ਮੁੱਖ ਮੰਤਰੀ ਦੀ ਸੁਰੱਖਿਆ ''ਚ ਤਾਇਨਾਤ 3 ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
Monday, Jul 20, 2020 - 06:29 PM (IST)
ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਸੂਬੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10366 ਦਾ ਅੰਕੜਾ ਪਾਰ ਕਰ ਚੁੱਕੀ ਹੈ। ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ 'ਚ ਤਾਇਨਾਤ 3 ਸੁਰੱਖਿਆ ਕਾਮਿਆਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਮੁਲਾਜ਼ਮ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ ਤਾਇਨਾਤ ਹਨ। ਉਨ੍ਹਾਂ ਦੀ ਉਮਰ 31, 37 ਅਤੇ 50 ਸਾਲ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਨੀਟਾ ਦਿਓਲ ਵਲੋਂ ਜੇਲ 'ਚ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
ਇਸ ਤੋਂ ਇਲਾਵਾ ਐਤਵਾਰ ਨੂੰ ਫਿਰੋਜ਼ਪੁਰ ਵਿਚ ਐੱਸ. ਪੀ. ਸਮੇਤ 5 ਪੁਲਸ ਮੁਲਾਜ਼ਮਾਂ, ਜਲੰਧਰ 'ਚ ਆਈ. ਟੀ. ਬੀ. ਪੀ. ਦੇ 14 ਜਵਾਨਾਂ, ਹੁਸ਼ਿਆਰਪੁਰ ਅਤੇ ਫਰੀਦਕੋਟ 'ਚ 1-1 ਡਾਕਟਰ, ਨਵਾਂਸ਼ਹਿਰ ਬੈਂਕ ਮੁਲਾਜ਼ਮ ਨੂੰ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਐਤਵਾਰ ਨੂੰ ਲੁਧਿਆਣਾ 'ਚ 3, ਮੋਹਾਲੀ ਅਤੇ ਅੰਮ੍ਰਿਤਸਰ ਵਿਚ ਇਕ-ਇਕ ਮਰੀਜ਼ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸੂਬੇ ਵਿਚ ਮ੍ਰਿਤਕਾਂ ਦਾ ਅੰਕੜਾ 256 ਹੋ ਗਿਆ ਹੈ ਜਦਕਿ ਪੀੜਤਾਂ ਦੀ ਗਿਣਤੀ 10366 ਹੋ ਗਈ ਹੈ।
ਇਹ ਵੀ ਪੜ੍ਹੋ : ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗਣ ਵਾਲੇ ਲਾੜੇ ਸਮੇਤ 40 ਵਿਅਕਤੀਆਂ ''ਤੇ ਪਰਚਾ ਦਰਜ