1984 ਮਾਮਲੇ ''ਤੇ ਕੈਪਟਨ ਵਲੋਂ ਅਦਾਲਤ ਦੇ ਫੈਸਲੇ ਦਾ ਸਵਾਗਤ

Tuesday, Nov 20, 2018 - 06:57 PM (IST)

1984 ਮਾਮਲੇ ''ਤੇ ਕੈਪਟਨ ਵਲੋਂ ਅਦਾਲਤ ਦੇ ਫੈਸਲੇ ਦਾ ਸਵਾਗਤ

ਜਲੰਧਰ : 1984 ਕਤਲੇਆਮ ਦੌਰਾਨ ਦੋ ਸਿੱਖਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਪਟਿਆਲਾ ਹਾਊਸ ਕੋਰਟ ਦੇ ਆਏ ਫੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਿਨੌਣੇ ਜ਼ੁਰਮ ਦੇ ਘਾੜਿਆਂ ਲਈ ਇਹ ਮਿਸਾਲੀ ਸਜ਼ਾ ਹੈ। ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਪਟਨ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਹੋਰ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਦੀ ਉਮੀਦ ਜਾਗ ਗਈ ਹੈ।

ਦੱਸਣਯੋਗ ਹੈ ਕਿ 1984 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭੜਕੇ ਸਿੱਖ ਵਿਰੋਧੀ ਦੰਗਿਆਂ 'ਚ 34 ਸਾਲ ਬਾਅਦ ਇਹ ਫੈਸਲਾ ਆਇਆ ਹੈ। ਪਟਿਆਲਾ ਹਾਊਸ ਕੋਰਟ ਨੇ ਮੰਗਲਵਾਰ ਨੂੰ ਦੋਸ਼ੀ ਯਸ਼ਪਾਲ ਸਿੰਘ ਨੂੰ ਸਜ਼ਾ-ਏ-ਮੌਤ ਅਤੇ ਦੂਸਰੇ ਦੋਸ਼ੀ ਨੂੰ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ 14 ਨਵੰਬਰ ਨੂੰ ਦੋਵਾਂ ਦੋਸ਼ੀਆਂ ਨੂੰ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਅਗਜਨੀ ਅਤੇ ਹੋਰ ਧਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਸੀ।


author

Gurminder Singh

Content Editor

Related News