ਮੁੱਖ ਮੰਤਰੀ ਵਲੋਂ ਡੇਰਾ ਪ੍ਰੇਮੀ ਦੇ ਕਤਲ ਮਾਮਲੇ ਦੀ ਜਾਂਚ ਲਈ ਐੱਸ. ਆਈ. ਟੀ. ਗਠਿਤ

06/24/2019 6:56:57 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਅਤੇ ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਦੀ ਪੜਤਾਲ ਲਈ ਇਕ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਦੇ ਗਠਨ ਕਰਨ ਦਾ ਹੁਕਮ ਜਾਰੀ ਕੀਤਾ ਹੈ। ਐੱਸ. ਆਈ. ਟੀ. ਦੀ ਅਗਵਾਈ ਏ. ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਈਸ਼ਵਰ ਸਿੰਘ ਵੱਲੋਂ ਕੀਤੀ ਜਾਵੇਗੀ। 

ਦੱਸਣਯੋਗ ਹੈ ਕਿ ਪਿਛਲੇ 7 ਮਹੀਨਿਆਂ ਤੋਂ ਨਾਭਾ ਦੀ ਨਵੀਂ ਬਣੀ ਜ਼ਿਲਾ ਜੇਲ 'ਚ ਬੰਦ ਮਹਿੰਦਰਪਾਲ ਬਿੱਟੂ ਦਾ ਸ਼ਨੀਵਾਰ ਸ਼ਾਮ ਜੇਲ ਵਿਚ ਬੰਦ ਦੋ ਕੈਦੀਆਂ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਵਲੋਂ ਕਤਲ ਕਰ ਦਿੱਤਾ ਗਿਆ ਸੀ। ਮਹਿੰਦਰਪਾਲ ਬਿੱਟੂ ਦਾ ਸਸਕਾਰ ਪ੍ਰਸ਼ਾਸਨ ਨਾਲ ਹੋਏ ਡੇਰਾ ਕਮੇਟੀ ਦੇ ਸਮਝੌਤੇ ਤੋਂ ਬਾਅਦ ਸੋਮਵਾਰ ਸ਼ਾਮ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪੁਲਸ ਵਲੋਂ ਬਿੱਟੂ ਦਾ ਕਤਲ ਕਰਨ ਵਾਲੇ ਦੋਵਾਂ ਮੁਲਜ਼ਮਾਂ ਨੂੰ ਚਾਰ ਦਿਨ ਦੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Gurminder Singh

This news is Content Editor Gurminder Singh