ਕੈਪਟਨ ਦਾ ਐਲਾਨ, 50 ਹਜ਼ਾਰ ਫੋਨ ਦੀ ਪਹਿਲੀ ਖੇਪ ਆਈ, ਜਲਦ ਵੰਡੇ ਜਾਣਗੇ ਸਮਾਰਟ ਫੋਨ

07/28/2020 6:07:26 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ 50000 ਸਮਾਰਟ ਫੋਨ ਵਿਦਿਆਰਥੀਆਂ ਨੂੰ ਵੰਡਣ ਲਈ ਤਿਆਰ ਹਨ। ਇਹ ਦਾਅਵਾ ਮੁੱਖ ਮੰਤਰੀ ਨੇ ਅੱਜ ਪੰਜਾਬ ਯੂਥ ਕਾਂਗਰਸ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੌਰਾਨ ਕੀਤੀ। ਉਨ੍ਹਾਂ ਕਿਹਾ ਕਿ ਇਹ ਫੋਨ ਸੂਬੇ 'ਚ ਸਰਕਾਰੀ ਸਕੂਲ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤੇ ਜਾਣਗੇ ਤਾਂ ਜੋ ਕੋਰੋਨਾ ਆਫ਼ਤ ਦੌਰਾਨ ਇਨ੍ਹਾਂ ਵਿਦਿਆਰਥਣਾਂ ਦੀ ਆਨਲਾਈਨ ਪੜ੍ਹਾਈ ਹੋਰ ਵੀ ਸੁਖਾਲੀ ਹੋ ਸਕੇ।

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਜਨਮ ਦਿਨ ਤੋਂ ਇਕ ਦਿਨ ਪਹਿਲਾਂ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ 

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿਚ ਦਰਸਾਏ 562 ਵਾਅਦਿਆਂ ਵਿਚੋਂ 435 ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਪੂਰਾ ਕਰਨ ਦੇ ਰਾਹ 'ਤੇ ਸਰਕਾਰ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਸਮਾਰਟ ਫੋਨਾਂ ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਸਬੰਧੀ ਹੋ ਰਹੀ ਦੇਰੀ ਬਾਬਤ ਯੂਥ ਕਾਂਗਰਸ ਦੇ ਪ੍ਰਤੀਨਿਧੀਆਂ ਵੱਲੋਂ ਪ੍ਰਗਟਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵੱਲੋਂ ਆ ਚੁੱਕੀ ਹੈ ਜਿਨ੍ਹਾਂ ਬਾਰੇ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨ੍ਹਾਂ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 3 ਮਰੀਜ਼ਾਂ ਦੀ ਮੌਤ, 72 ਨਵੇਂ ਮਾਮਲੇ ਆਏ ਸਾਹਮਣੇ

ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜ੍ਹਾਈ ਵਿਚ ਕੋਈ ਵਿਘਨ ਨਾ ਪਵੇ।

ਇਹ ਵੀ ਪੜ੍ਹੋ : ਕੋਰੋਨਾ ਦਾ ਗੜ੍ਹ ਬਣਿਆ ਜਲੰਧਰ, 62 ਹੋਰ ਰਿਪੋਰਟਾਂ ਆਈਆਂ ਪਾਜ਼ੇਟਿਵ, 1 ਦੀ ਮੌਤ 

Gurminder Singh

This news is Content Editor Gurminder Singh