ਕੈਪਟਨ ਦੇ ਸਮਾਰਟ ਫੋਨ ਦੀ ਉਡੀਕ ''ਚ ਬੈਠੇ ਨੌਜਵਾਨਾਂ ਲਈ ਚੰਗੀ ਖਬਰ

09/14/2019 7:17:59 PM

ਚੰਡੀਗੜ੍ਹ : ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਅਗਲੇ ਦਿਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੁਗਾਉਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਮੁਤਾਬਿਕ ਪੰਜਾਬ ਦੇ ਨੌਜਵਾਨਾਂ ਨੂੰ ਕੀਤੇ ਵਾਅਦੇ ਮੁਤਾਬਿਕ ਦਿਵਾਲੀ ਤਕ ਸਾਰਿਆਂ ਨੂੰ ਸਮਾਰਟ ਫੋਨ ਦੇ ਦਿੱਤੇ ਜਾਣਗੇ। ਮਨਪ੍ਰੀਤ ਨੇ ਦੱਸਿਆ ਕਿ ਇਸ ਬਾਬਤ ਵਿੱਤ ਵਿਭਾਗ ਵਲੋਂ 130 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਜਦਕਿ ਟੈਂਡਰ ਲੱਗਣਾ ਅਜੇ ਬਾਕੀ ਹੈ। 

ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਸੀ ਕਿ ਚੋਣ ਮੈਨੀਫੈਸਟੋ 'ਚ ਕੀਤੇ 161 ਵਾਅਦਿਆਂ 'ਚੋਂ ਸਰਕਾਰ ਨੇ 140 ਵਾਅਦੇ ਪੂਰੇ ਕਰ ਦਿੱਤੇ ਹਨ। ਇਸ ਤੋਂ ਬਾਅਦ ਵਿਰੋਧੀ ਧਿਰਾਂ ਵਲੋਂ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।


Gurminder Singh

Content Editor

Related News