ਢੀਂਡਸਾ ਧੜੇ ਦੇ ਨਵੇਂ ਅਕਾਲੀ ਦਲ ''ਤੇ ਬੋਲ ਹੀ ਪਏ ਕੈਪਟਨ, ਕੁਝ ਅਜਿਹਾ ਦਿੱਤਾ ਬਿਆਨ

Monday, Jul 13, 2020 - 06:35 PM (IST)

ਚੰਡੀਗੜ੍ਹ : ਅਕਾਲੀ ਦਲ ਵਲੋਂ ਢੀਂਡਸਾ ਧੜੇ ਨਾਲ ਸੰਬੰਧ ਹੋਣ ਦੇ ਲਗਾਏ ਗਏ ਦੋਸ਼ਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੱਖਾ ਜਵਾਬ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਲਾਈਵ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਨਵੀਂ ਅਕਾਲੀ ਦਲ ਪਾਰਟੀ ਨਾਲ ਕਾਂਗਰਸ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਲੋਕਤੰਤਰ ਵਿਚ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਨਵੇਂ-ਨਵੇਂ ਅਕਾਲੀ ਦਲ ਦੇ ਗਠਨ ਦਾ ਪੁਰਾਣਾ ਇਤਿਹਾਸ ਰਿਹਾ ਹੈ। 1984 ਤੋਂ ਬਾਅਦ ਪੰਜਾਬ ਵਿਚ 7 ਅਕਾਲੀ ਦਲ ਸਨ। ਉਨ੍ਹਾਂ ਆਖਿਆ ਕਿ ਅਕਾਲੀ ਦਲ ਰਬੜ ਵਰਗਾ ਹੋ ਗਿਆ ਹੈ, ਕਦੇ ਫੈਲ ਜਾਂਦਾ ਹੈ, ਕਦੇ ਸੁੰਗੜ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਇਸ ਗੱਲ ਤੋਂ ਕੋਈ ਸਮੱਸਿਆ ਨਹੀਂ ਹੈ ਕਿ ਪੰਜਾਬ ਵਿਚ ਕਿੰਨੇ ਸਿਆਸੀ ਦਲ ਬਣਦੇ ਹਨ। ਸਮੱਸਿਆ ਸਿਰਫ ਇਸ ਗੱਲ ਤੋਂ ਹੈ ਕਿ ਸੂਬੇ ਦੀ ਸ਼ਾਂਤੀ ਭੰਗ ਨਾ ਹੋਵੇ।

ਇਹ ਵੀ ਪੜ੍ਹੋ : ਬੱਚੀ ਨੂੰ ਬਚਾਉਣ ਲਈ ਪਾਣੀ ਵਾਲੇ ਟੈਂਕ 'ਚ ਉੱਤਰੇ ਸਕੇ ਭਰਾਵਾਂ ਦੀ ਦਰਦਨਾਕ ਮੌਤ 

ਵੱਡੀਆਂ ਰੈਲੀਆਂ ਤੋਂ ਬਚਣ ਸਿਆਸੀ ਪਾਰਟੀਆਂ
ਮੁੱਖ ਮੰਤਰੀ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੀ ਗੰਭੀਰਤਾ ਨੂੰ ਸਮਝਦੇ ਹੋਏ ਵੱਡੀਆਂ ਰੈਲੀਆਂ ਤੋਂ ਬਚਣ। ਉਨ੍ਹਾਂ ਕਿਹਾ ਕਿ ਜਦੋਂ ਨੇਤਾ ਹੀ ਕਾਨੂੰਨ ਦੀ ਉਲੰਘਣਾ ਕਰਨਗੇ ਤਾਂ ਜਨਤਾ ਵਿਚ ਗਲਤ ਸੁਨੇਹਾ ਜਾਵੇਗਾ, ਇਸ ਲਈ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਛੋਟੇ ਸਮਾਗਮਾਂ ਵਿਚ ਵੀ ਮਾਸਕ ਲਾਜ਼ਮੀ ਤੌਰ 'ਤੇ ਪਾਉਣਾ ਚਾਹੀਦਾ ਹੈ। ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਿਆ ਜਾਵੇ।

ਇਹ ਵੀ ਪੜ੍ਹੋ : ਅੰਮ੍ਰਿਤਸਰ ''ਚ ਕਹਿਰ ਬਣ ਕੇ ਆਇਆ ਤੂਫਾਨ, ਨਵ-ਵਿਆਹੇ ਜੋੜੇ ਦੀ ਮੌਤ (ਤਸਵੀਰਾਂ)


Gurminder Singh

Content Editor

Related News