ਕੈਪਟਨ ਦੀਆਂ ਕੈਬਨਿਟ ਸਬ-ਕਮੇਟੀ ਨੂੰ ਸਖ਼ਤ ਹਦਾਇਤਾਂ, ਮੁਲਾਜ਼ਮਾਂ ਦੇ ਸਾਰੇ ਮਸਲੇ ਤੁਰੰਤ ਹੋਣ ਹੱਲ
Wednesday, Aug 18, 2021 - 12:56 PM (IST)

ਜਲੰਧਰ (ਧਵਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਨਿਪਟਾਰਾ ਕਰਨ ਲਈ ਕੈਬਨਿਟ ਸਬ-ਕਮੇਟੀ ਨੂੰ ਹਦਾਇਤਾਂ ਦਿੱਤੀਆਂ ਹਨ। ਇਸ ਕਮੇਟੀ ਵਿਚ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਹੋਰ ਕੈਬਨਿਟ ਮੰਤਰੀ ਸ਼ਾਮਲ ਹਨ। ਸੂਤਰਾਂ ਅਨੁਸਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਕਮੇਟੀ ਵੱਲੋਂ ਕਈ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਕਮੇਟੀ ’ਚ ਸ਼ਾਮਲ ਸੀਨੀਅਰ ਮੰਤਰੀਆਂ ਦਾ ਮੰਨਣਾ ਹੈ ਕਿ ਇਸ ਮਾਮਲੇ ਵਿਚ ਜਲਦੀ ਹੀ ਅੰਤਿਮ ਫ਼ੈਸਲਾ ਲੈ ਲਿਆ ਜਾਵੇਗਾ।
ਇਹ ਵੀ ਪੜ੍ਹੋ: ਮਰ ਗਈ ਇਨਸਾਨੀਅਤ, ਕੁੱਤੇ ਵੱਲੋਂ ਵੱਢਣ ’ਤੇ ਪਹਿਲਾਂ ਲੋਹੇ ਦੀ ਰਾਡ ਨਾਲ ਕੁੱਟਿਆ, ਫਿਰ ਰੱਸੀ ਨਾਲ ਗੱਲਾ ਘੁੱਟ ਦਿੱਤੀ ਦਰਦਨਾਕ ਮੌਤ
ਸੂਤਰਾਂ ਨੇ ਦੱਸਿਆ ਕਿ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਸਰਕਾਰ ਲਾਗੂ ਕਰਨ ਜਾ ਰਹੀ ਹੈ। ਅਜਿਹੀ ਹਾਲਤ ’ਚ ਮੁਲਾਜ਼ਮਾਂ ਦਾ ਇਕ ਵੱਡਾ ਮਸਲਾ ਤਾਂ ਹੱਲ ਹੋ ਜਾਵੇਗਾ। ਮੁਲਾਜ਼ਮਾਂ ਦੀ ਦੂਜੀ ਵੱਡੀ ਮੰਗ ਆਰਜ਼ੀ ਮੁਲਾਜ਼ਮਾਂ ਨੂੰ ਪੱਕਾ ਕਰਨ ਨਾਲ ਜੁੜੀ ਹੋਈ ਹੈ। ਕੈਪਟਨ ਸੂਬੇ ਵਿਚ ਆਰਜ਼ੀ ਸਫ਼ਾਈ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਵਾਲੇ ਹਨ। ਇਸ ਸਬੰਧੀ ਉਨ੍ਹਾਂ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਦੇ ਮਸਲੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੱਲ ਹੋਣਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਹੋਵੇਗਾ।
ਇਹ ਵੀ ਪੜ੍ਹੋ: ਸਰੀਰਕ ਸੰਬੰਧ ਬਣਾਉਣ ਤੋਂ ਮਨ੍ਹਾ ਕਰਨ ’ਤੇ ਬਣਾਈ ਅਸ਼ਲੀਲ ਵੀਡੀਓ ਤੇ ਤਸਵੀਰਾਂ ਕਰ ਦਿੱਤੀਆਂ ਵਾਇਰਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ