ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਸੁਨੀਲ ਜਾਖੜ ਨੂੰ ਵਧਾਈ

Sunday, Oct 15, 2017 - 12:31 PM (IST)

ਚੰਡੀਗੜ੍ਹ\ਗੁਰਦਾਸਪੁਰ : ਗੁਰਦਾਸਪੁਰ ਦੀ ਜ਼ਿਮਨੀ ਚੋਣ ਵਿਚ ਮਿਲੀ ਪ੍ਰਭਾਵਸ਼ਾਲੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਵਧਾਈ ਦਿੱਤੀ ਹੈ। ਟਵੀਟ ਰਾਹੀਂ ਕਾਂਗਰਸੀ ਉਮੀਦਵਾਰ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਕਾਂਗਰਸ ਦੀ ਪਾਲਿਸੀ ਅਤੇ ਵਿਕਾਸ ਦੇ ਏਜੰਡੇ ਨੂੰ ਵੋਟ ਪਾਈ ਹੈ। ਕੈਪਟਨ ਨੇ ਕਿਹਾ ਕਿ ਕਾਂਗਰਸ ਵਲੋਂ ਗੁਰਦਾਸਪੁਰ ਦੀ ਜਨਤਾ ਨਾਲ ਕੀਤਾ ਗਿਆ ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ।


Related News