ਕੈਪਟਨ ਅਮਰਿੰਦਰ ਸਿੰਘ ਦੇ ਬਚਾਅ ''ਚ ਉਤਰੇ ਜਾਖੜ

Tuesday, Sep 24, 2019 - 11:36 PM (IST)

ਕੈਪਟਨ ਅਮਰਿੰਦਰ ਸਿੰਘ ਦੇ ਬਚਾਅ ''ਚ ਉਤਰੇ ਜਾਖੜ

ਚੰਡੀਗੜ੍ਹ,(ਭੁੱਲਰ): ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਇਕ ਅੰਗਰੇਜ਼ੀ ਅਖ਼ਬਾਰ 'ਚ ਕੈਪਟਨ ਅਮਰਿੰਦਰ ਸਿੰਘ ਦੀ ਇੰਟਰਵਿਊ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਖੜ੍ਹੇ ਕੀਤੇ ਵਿਵਾਦ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੇ ਬਚਾਅ 'ਚ ਉਤਰੇ ਹਨ। ਅੱਜ ਇਥੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹਾ ਕੋਈ ਗਲਤ ਨਹੀਂ ਕਿਹਾ, ਜਿਸ ਨੂੰ ਲੈ ਕੇ ਵਿਰੋਧੀ ਬੇਲੋੜਾ ਸ਼ੋਰ ਸ਼ਰਾਬਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕਰਨ ਵਾਲੇ ਦੋਸ਼ੀ ਫੜ੍ਹੇ ਜਾ ਚੁੱਕੇ ਹਨ ਤੇ ਹੁਣ ਸਿਰਫ਼ ਇਸ ਪਿੱਛੇ ਸਾਜਿਸ਼ ਰਚਣ ਵਾਲੇ ਲੋਕਾਂ ਦਾ ਪਤਾ ਲਗਾਉਣਾ ਬਾਕੀ ਹੈ। ਇਸੇ ਤਰ੍ਹਾਂ ਗੋਲੀਕਾਂਡ 'ਚ ਗੋਲੀ ਚਲਾਉਣ ਵਾਲੇ ਆਈ. ਜੀ. ਤੇ ਐਸ. ਐਸ. ਪੀ. ਰੈਂਕ ਤੱਕ ਦੇ ਅਫ਼ਸਰ ਗ੍ਰਿਫ਼ਤਾਰ ਹੋ ਚੁੱਕੇ ਹਨ ਪਰ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ, ਉਨ੍ਹਾਂ ਲੋਕਾਂ ਖਿਲਾਫ਼ ਕਾਰਵਾਈ ਬਾਕੀ ਹੈ। ਜਾਂਚ ਦੇ ਆਧਾਰ 'ਤੇ ਕਾਰਵਾਈ ਜ਼ਰੂਰ ਹੋਵੇਗੀ ਤੇ ਇਹ ਲੋਕ ਕਾਨੂੰਨ ਦੇ ਸ਼ਿਕੰਜੇ 'ਚ ਆਉਣਗੇ। ਜਾਖੜ ਨੇ ਕੈਪਟਨ ਦਾ ਬਚਾਅ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵੀ ਕਹਿਣ ਦਾ ਇਹੋ ਭਾਵ ਸੀ, ਨਾ ਕਿ ਕਿਸੇ ਨੂੰ ਬਚਾਉਣਾ ਸੀ, ਜਦਕਿ ਉਨ੍ਹਾਂ ਦੇ ਵਿਚਾਰਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ।


Related News