ਕੈਪਟਨ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ, ਹਾੜੀ ਦੇ ਸੀਜ਼ਨ ਲਈ ਕੀਤੀ ਇਹ ਵੱਡੀ ਮੰਗ

Thursday, Apr 02, 2020 - 12:18 AM (IST)

ਕੈਪਟਨ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ, ਹਾੜੀ ਦੇ ਸੀਜ਼ਨ ਲਈ ਕੀਤੀ ਇਹ ਵੱਡੀ ਮੰਗ

ਚੰਡੀਗੜ੍ਹ,(ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਹਾੜੀ ਮੰਡੀਕਰਨ ਸੀਜ਼ਨ 2020 ਲਈ 26,064.31 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਜਲਦ ਮਨਜ਼ੂਰੀ ਲਈ ਭਾਰਤੀ ਰਿਜ਼ਰਵ ਬੈਂਕ ਨੂੰ ਨਿਰਦੇਸ਼ ਦੇਣ ਲਈ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਵਿੱਤ ਮੰਤਰੀ ਨੂੰ ਲਿਖੇ ਇਕ ਪੱਤਰ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀ. ਸੀ. ਐਲ. ਦੇ ਤੁਰੰਤ ਜਾਰੀ ਹੋਣ ਨਾਲ ਨਾ ਸਿਰਫ ਕਣਕ ਦੀ ਫਸਲ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ, ਬਲਕਿ ਪਹਿਲਾਂ ਹੀ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਨੂੰ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾੜੀ ਮੰਡੀਕਰਨ ਸੀਜ਼ਨ ਦੌਰਾਨ 26064.31 ਕਰੋੜ ਰੁਪਏ ਦੀ ਸੀ. ਸੀ. ਐਲ. ਦੀ ਮਨਜ਼ੂਰੀ ਲਈ ਆਰ. ਬੀ. ਆਈ. ਨੂੰ ਆਪਣਾ ਪ੍ਰਸਤਾਵ ਪਹਿਲਾਂ ਹੀ ਸੌਂਪ ਦਿੱਤਾ ਹੈ। ਮੁੱਖ ਮੰਤਰੀ ਨੇ ਸੀਤਾਰਮਨ ਨੂੰ ਇਹ ਵੀ ਦੱਸਿਆ ਕਿ ਸੂਬੇ 'ਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਚੱਲ ਰਹੇ ਲਾਕਡਾਊਨ ਅਤੇ 1 ਅਪ੍ਰੈਲ 2020 ਤੋਂ ਸ਼ੁਰੂ ਹੋਣ ਵਾਲੀ ਹਾੜ੍ਹੀ ਦੀ ਫਸਲ ਦੀ ਖਰੀਦ ਜੋ ਕਿ 15 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ, ਕਾਰਨ ਭਾਰੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ 114.76 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਲਈ ਰਾਜ ਦੀ ਅਨੁਮਾਨਤ ਰਾਸ਼ੀ ਦੇਣ ਲਈ ਆਰ. ਬੀ. ਆਈ. ਵਲੋਂ ਮਨਜ਼ੂਰੀ ਦਿੱਤੀ ਜਾਵੇ।

ਇਸ ਪੱਤਰ 'ਚ ਦਿੱਤੇ ਪ੍ਰਸਤਾਵ ਅਨੁਸਾਰ ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲੇ ਬਾਰੇ ਮੰਤਰਾਲੇ ਨੇ ਹਾੜੀ ਮੰਡੀਕਰਨ ਸੀਜ਼ਨ 2020-21 ਦੌਰਾਨ ਕਣਕ ਦੀ ਖਰੀਦ ਲਈ ਘੱਟੋ-ਘੱਟ ਨਿਰਧਾਰਤ ਮੁੱਲ 19,250 ਰੁਪਏ ਪ੍ਰਤੀ ਮੀਟ੍ਰਿਕ ਟਨ ਨਿਸ਼ਚਿਤ ਕੀਤਾ ਹੈ। ਰਾਜ ਦੀਆਂ ਖਰੀਦ ਏਜੰਸੀਆਂ ਜਿਵੇਂ ਪਨਗਰੇਨ, ਮਾਰਕਫੈਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੂੰ ਇਹ ਖਰਚਾ ਲਾਜ਼ਮੀ ਖਰਚੇ, ਆਵਾਜਾਈ ਲਾਗਤ, ਮੰਡੀ ਚਾਰਜ ਅਤੇ ਬਾਰਦਾਨੇ ਦੀ ਕੀਮਤ ਦੇ ਰੂਪ 'ਚ 3463.70 ਪ੍ਰਤੀ ਮੀਟ੍ਰਿਕ ਟਨ ਹੋਣ ਦੀ ਸੰਭਾਵਨਾ ਹੈ। ਬੋਰੀ ਸਮੇਤ ਕਣਕ ਦੀ ਆਰਜ਼ੀ ਕੀਮਤ 22,713.70 ਰੁਪਏ (ਦਿਨ 22,714 ਰੁਪਏ) ਪ੍ਰਤੀ ਮੀਟਰਿਕ ਟਨ ਬਣਦੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲਗਭਗ 114.75 ਲੱਖ ਟਨ ਕਣਕ ਕਿਸਾਨਾਂ ਤੋਂ ਖਰੀਦਣ ਦਾ ਟੀਚਾ ਹੈ, ਜਿਸ ਦੀ ਲਾਗਤ 26,064.31 ਕਰੋੜ ਰੁਪਏ ਬਣਦੀ ਹੈ।


author

Deepak Kumar

Content Editor

Related News