ਕੈਪਟਨ ਦੀ ਅਪੀਲ ''ਤੇ ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਸੂਬਿਆਂ ''ਚ ਪੰਜਾਬ ਨੂੰ ਕੀਤਾ ਸ਼ਾਮਲ

Monday, Aug 26, 2019 - 11:04 AM (IST)

ਚੰਡੀਗੜ੍ਹ (ਵੈੱਬ ਡੈਸਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅੰਮਰਿੰਦਰ ਸਿੰਘ ਦੀ ਅਪੀਲ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੜ੍ਹ ਪ੍ਰਭਾਵਿਤ ਸੂਬਿਆਂ ਵਿਚ ਪੰਜਾਬ ਨੂੰ ਵੀ ਸ਼ਾਮਲ ਕਰ ਲਿਆ ਹੈ। ਗ੍ਰਹਿ ਸਕੱਤਰ ਅਜੇ ਭੱਲਾ ਨੇ ਪੰਜਾਬ ਸਰਕਾਰ ਨੂੰ ਜਾਣਕਾਰੀ ਦਿੱਤੀ ਹੈ ਕਿ ਕੇਂਦਰੀ ਟੀਮ ਹੜ੍ਹ ਦਾ ਜਾਇਜ਼ਾ ਲੈਣ ਜਲਦੀ ਹੀ ਪੰਜਾਬ ਦਾ ਦੌਰਾ ਕਰੇਗੀ।

ਦੱਸ ਦੇਈਏ ਕਿ ਬੀਤੇ ਦਿਨ ਹੋਈ ਗ੍ਰਹਿ ਮੰਤਰਾਲੇ ਦੀ ਮੀਟਿੰਗ ਵਿਚ ਪੰਜਾਬ ਨੂੰ ਛੱਡ ਆਸਾਮ, ਮੇਘਾਲਿਆ, ਤ੍ਰਿਪੁਰਾ, ਉੱਤਰਾਖੰਡ, ਬਿਹਾਰ, ਹਿਮਾਚਲ, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਕਾਰਨਾਟਕਾ ਤੇ ਕੇਰਲਾ ਵਿਚ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜਣ ਦੀ ਐਲਾਨ ਕੀਤਾ ਗਿਆ ਸੀ ਪਰ ਸੀ.ਐਮ. ਦੀ ਮੰਗ ਤੋਂ ਬਾਅਦ ਹੁਣ ਕੇਂਦਰੀ ਟੀਮ ਜਲਦੀ ਹੀ ਪੰਜਾਬ ਦਾ ਦੌਰਾ ਵੀ ਕਰੇਗੀ।

PunjabKesari

ਉਥੇ ਸੀ.ਐਮ. ਨੇ ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਰੋਪੜ ਵਿਚ ਹੜ੍ਹ ਦਾ ਜਾਇਜ਼ਾ ਲੈਣ ਲਈ ਬੈਠਕ ਕੀਤੀ। ਉਨ੍ਹਾਂ ਨੇ ਜਲ ਸਰੋਤ ਵਿਭਾਗ ਨੂੰ ਟੈਂਡੀਵਾਲ ਬੰਨ੍ਹ੍ਹ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਕਰਨ ਨੂੰ ਕਿਹਾ ਹੈ ਤਾਂ ਕਿ ਆਸ-ਪਾਸ ਦੇ ਪਿੰਡਾਂ ਵਿਚ ਹੜ੍ਹ ਨੂੰ ਟਾਲਿਆ ਜਾ ਸਕੇ। ਫਿਰੋਜ਼ਪੁਰ ਦੇ ਡੀ.ਸੀ. ਨੂੰ ਹੜ੍ਹਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਵੀ ਤਿਆਰ ਰੱਖਣ ਦੇ ਹੁਕਮ ਦਿੱਤੇ ਹਨ। ਫਿਰੋਜ਼ਪੁਰ ਦੇ ਡੀ.ਸੀ. ਮੁਤਾਬਕ ਮੱਖੂ ਅਤੇ ਹੁਸੈਨੀਵਾਲਾ ਇਲਾਕਿਆਂ ਵਿਚ 15 ਪਿੰਡਾਂ ਦੇ ਕਰੀਬ 500 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ। ਉਥੇ ਹੀ 630 ਲੋਕਾਂ ਨੂੰ ਮੈਡੀਕਲ ਸਹਾਇਤਾ ਦਿੱਤੀ ਗਈ ਹੈ। ਡੀ.ਸੀ. ਨੇ ਅੱਗੇ ਦੱਸਿਆ ਹੈ ਕਿ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਅਤੇ ਫੌਜ ਵੀ ਸਹਿਯੋਗ ਕਰ ਰਹੀ ਹੈ।

PunjabKesari


cherry

Content Editor

Related News