ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅਧਿਆਪਕਾਂ ਨਾਲ ਹੋਣਗੇ ਰੂ-ਬ-ਰੂ

Thursday, Jun 10, 2021 - 09:49 AM (IST)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅਧਿਆਪਕਾਂ ਨਾਲ ਹੋਣਗੇ ਰੂ-ਬ-ਰੂ

ਲੁਧਿਆਣਾ (ਵਿੱਕੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਅਧਿਆਪਕਾਂ ਦੇ ਰੂ-ਬ-ਰੂ ਹੋਣਗੇ। ਇਹ ਵੀਡੀਓ ਕਾਨਫਰੰਸਿੰਗ ਸਵੇਰੇ 11.30 ਵਜੇ ਤੋਂ ਬਾਅਦ ਦੁਪਹਿਰ 12.25 ਵਜੇ ਤੱਕ ਚੱਲੇਗੀ। ਇਸ ਵੀਡੀਓ ਕਾਨਫਰੰਸਿੰਗ ’ਚ ਸਕੱਤਰ ਐਜੂਕੇਸ਼ਨ ਦੇ ਨਾਲ-ਨਾਲ ਡੀ. ਪੀ. ਐੱਸ. ਸਕੂਲ, ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਣਗੇ। 

ਇਹ ਵੀ ਪੜ੍ਹੋ:  ਜਲੰਧਰ: ਮੁੜ ਚਰਚਾ 'ਚ ਟਿੰਕੂ ਕਤਲ ਦਾ ਮਾਮਲਾ, ਪਰਿਵਾਰ ਨੇ ਪੁਲਸ ਕਮਿਸ਼ਨਰ ਅੱਗੇ ਰੱਖੀ ਇਹ ਮੰਗ

ਮੁੱਖ ਮੰਤਰੀ ਸਿੱਖਿਆ ਮੰਤਰੀ ਹੋਰ ਨੇਤਾਵਾਂ ਅਤੇ ਅਧਿਕਾਰੀਆਂ ਦੇ ਨਾਲ-ਨਾਲ ਇਸ ਵੀਡੀਓ ਕਾਨਫਰੰਸਿੰਗ ’ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ 7 ਅਧਿਆਪਕ ਵੀ ਸੰਬੋਧਨ ਕਰਨਗੇ। ਇਸ ਵੀਡੀਓ ਕਾਨਫਰੰਸਿੰਗ ’ਚ ਸਕੂਲੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਫਿਲੌਰ ਵਿਖੇ ਭਿਆਨਕ ਸੜਕ ਹਾਦਸੇ ’ਚ ਪ੍ਰੇਮੀ-ਪ੍ਰੇਮਿਕਾ ਦੀ ਮੌਤ, ਕਾਰ ’ਚ ਅਜਿਹੀ ਚੀਜ਼ ਨੂੰ ਵੇਖ ਉੱਡੇ ਲੋਕਾਂ ਦੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News