ਕੈਪਟਨ ਦੀ ਪਾਕਿ ਫੌਜ ਮੁਖੀ ਨੂੰ ਵੰਗਾਰ, 'ਹਿੰਮਤ ਹੈ ਤਾਂ ਪੰਜਾਬ 'ਚ ਵੜ ਕੇ ਦਿਖਾਵੇ' (ਵੀਡੀਓ)
Friday, Feb 15, 2019 - 05:35 PM (IST)
ਚੰਡੀਗੜ੍ਹ (ਰਵਿੰਦਰ) : ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਹਮਲੇ ਦੀ ਨਿਖੇਧੀ ਕਰਦਿਆਂ ਕੈਪਟਨ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਬਾਜਵਾ ਨੂੰ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਉਸ ਦੀ ਹਿੰਮਤ ਹੈ ਤਾਂ ਪੰਜਾਬ 'ਚ ਵੜ ਕੇ ਦਿਖਾਵੇ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਦੀਆਂ ਅਜਿਹੀਆਂ ਹਰਕਤਾਂ ਹੁਣ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੋਹਰੀ ਨੀਤੀ ਅਪਣਾ ਰਿਹਾ ਹੈ। ਇਕ ਪਾਸੇ ਤਾਂ ਪਾਕਿ ਪ੍ਰਧਾਨ ਮੰਤਰੀ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਤੇ ਦੂਜੇ ਪਾਸੇ ਸਾਡੇ ਜਵਾਨਾਂ ਨੂੰ ਸ਼ਹੀਦ ਕਰ ਰਹੇ ਹਨ, ਜਿਸ ਨੂੰ ਹੁਣ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਾਕਿਸਤਾਨ ਨੂੰ ਅਜਿਹੇ ਹਮਲਿਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇ।