ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ 'ਤੇ ਕੈਪਟਨ ਵਲੋਂ ਸ਼ਰਧਾ ਭੇਂਟ
Friday, Jun 07, 2019 - 11:30 AM (IST)

ਚੰਡੀਗੜ੍ਹ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਰਧਾ ਭੇਂਟ ਕੀਤੀ ਗਈ ਹੈ। ਇਸ ਮੌਕੇ ਕੈਪਟਨ ਨੇ ਕਿਹਾ ਕਿ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਲਈ ਇਕ ਪ੍ਰੇਰਣਾ ਦਾ ਸਰੋਤ ਹੈ ਅਤੇ ਉਨ੍ਹਾਂ ਦੀ ਅਧਿਆਤਮਕ ਫਿਲਾਸਫੀ ਧਰਮ ਦੇ ਮਾਰਗ 'ਤੇ ਚੱਲਣ ਲਈ ਮਾਨਵਤਾ ਦਾ ਲਗਾਤਾਰ ਮਾਰਗ ਦਰਸ਼ਨ ਕਰਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਦਿ ਗ੍ਰੰਥ ਦੇ ਸੰਕਲਨ 'ਤੇ ਹਰਿਮੰਦਰ ਸਾਹਿਬ ਦੇ ਨਿਰਮਾਣ 'ਚ ਗੁਰੂ ਅਰਜਨ ਦੇਵ ਜੀ ਦਾ ਯੋਗਦਾਨ ਹਮੇਸ਼ਾ ਸਤਿਕਾਰ ਯੋਗ ਰਹੇਗਾ।