550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵਲੋਂ ਡੀ. ਜੀ. ਪੀ. ਨਾਲ ਮੁਲਾਕਾਤ

Thursday, Jun 20, 2019 - 03:25 PM (IST)

550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵਲੋਂ ਡੀ. ਜੀ. ਪੀ. ਨਾਲ ਮੁਲਾਕਾਤ

ਚੰਡੀਗੜ੍ਹ (ਭੁੱਲਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਭਵਨ 'ਚ ਵੀਰਵਾਰ ਨੂੰ ਮੀਟਿੰਗ ਕੀਤੀ ਗਈ। ਕੈਪਟਨ ਵਲੋਂ ਪਹਿਲਾਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ 'ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡੀ. ਜੀ. ਪੀ. ਦਿਨਕਰ ਗੁਪਤਾ ਅਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਵੱਖਰੇ ਤੌਰ 'ਤੇ ਮੁਲਾਕਾਤ ਕੀਤੀ। ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਹਰ ਤਰ੍ਹਾਂ ਦੇ ਸਮਾਰੋਹਾਂ ਅਤੇ ਉਨ੍ਹਾਂ ਦੇ ਲੋੜੀਂਦੇ ਪ੍ਰਬੰਧ ਸਮਾਂਬੱਧ ਤਰੀਕੇ ਨਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


author

Babita

Content Editor

Related News