ਕਾਂਗਰਸ ਪ੍ਰਧਾਨ ਬਣਨ ਲਈ 'ਪ੍ਰਿਯੰਕਾ' ਸਭ ਤੋਂ ਯੋਗ ਉਮੀਦਵਾਰ : ਕੈਪਟਨ
Tuesday, Jul 30, 2019 - 01:20 PM (IST)

ਚੰਡੀਗੜ੍ਹ/ਜਲੰਧਰ (ਵਰੁਣ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਯੰਕਾ ਵਾਡਰਾ ਦੇ ਨਾਂ 'ਤੇ ਸਹਿਮਤੀ ਜਤਾਈ ਹੈ ਅਤੇ ਕਿਹਾ ਹੈ ਕਿ ਪ੍ਰਿਯੰਕਾ ਵਾਡਰਾ ਹੀ ਕਾਂਗਰਸ ਦੀ ਕਮਾਨ ਸੰਭਾਲਣ ਲਈ ਸਭ ਤੋਂ ਯੋਗ ਉਮੀਦਵਾਰ ਹਨ ਅਤੇ ਉਨ੍ਹਾਂ ਨੂੰ ਹਰ ਪਾਸਿਓਂ ਸਮਰਥਨ ਵੀ ਮਿਲੇਗਾ। ਕੈਪਟਨ ਨੇ ਕਿਹਾ ਕਿ ਪ੍ਰਿਯੰਕਾ ਕਾਂਗਰਸ ਦੀ ਵਾਂਗਡੋਰ ਸੰਭਾਲਣ ਲਈ ਇਕ ਸਹੀ ਬਦਲ ਹੈ ਪਰ ਇਸ ਸਬੰਧੀ ਆਖਰੀ ਫੈਸਲਾ ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਿਊ. ਸੀ.) ਨੇ ਹੀ ਲੈਣਾ ਹੈ।
ਕੈਪਟਨ ਪਹਿਲਾਂ ਵੀ ਕਿਸੇ ਨੌਜਵਾਨ ਨੇਤਾ ਨੂੰ ਪਾਰਟੀ ਦੀ ਕਮਾਨ ਸੰਭਾਲਣ ਦੀ ਵਕਾਲਤ ਕਰ ਚੁੱਕੇ ਹਨ। ਦੱਸ ਦੇਈਏ ਕਿ ਰਾਹੁਲ ਗਾਂਧੀ ਵਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਕੈਪਟਨ ਵਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਯੰਕਾ ਵਾਡਰਾ 'ਤੇ ਭਰੋਸਾ ਜਤਾਇਆ ਗਿਆ ਹੈ।