ਕੈਪਟਨ ਵਲੋਂ ਵਿਦੇਸ਼ ਤੋਂ ਆਏ ਨੌਜਵਾਨਾਂ ਦੇ ਤੀਜੇ ਬੈਚ ਨਾਲ ਮੁਲਾਕਾਤ

Wednesday, Aug 14, 2019 - 09:55 AM (IST)

ਕੈਪਟਨ ਵਲੋਂ ਵਿਦੇਸ਼ ਤੋਂ ਆਏ ਨੌਜਵਾਨਾਂ ਦੇ ਤੀਜੇ ਬੈਚ ਨਾਲ ਮੁਲਾਕਾਤ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨ ਆਪਣੀ ਰਿਹਾਇਸ਼ 'ਤੇ ਫਰਾਂਸ ਤੋਂ ਇੱਕ ਤੇ ਇੰਗਲੈਂਡ ਤੋਂ ਆਏ 17 ਨੌਜਵਾਨਾਂ ਦੇ ਤੀਜੇ ਬੈਚ ਨਾਲ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ 'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਅਧੀਨ ਕੀਤੀ ਗਈ। ਉਕਤ ਨੌਜਵਾਨ 10 ਦਿਨਾਂ ਦੇ ਦੌਰੇ 'ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਜਾਣਗੇ।

PunjabKesari

ਕੈਪਟਨ ਨੇ ਇਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਬੰਧੀ ਫੈਲਾਈਆਂ ਗਈਆਂ ਗਲਤ ਫਹਿਮੀਆਂ ਨੂੰ ਦੂਰ ਕਰਨ 'ਚ ਉਹ ਅਹਿਮ ਭੂਮਿਕਾ ਨਿਭਾਉਣ ਕਿਉਂਕਿ ਆਪਣੇ ਸੁਆਰਥਾਂ ਖਾਤਰ ਕੁਝ ਲੋਕ ਵਿਦੇਸ਼ 'ਚ ਪੰਜਾਬ ਦੀ ਗਲਤ ਤਸਵੀਰ ਪੇਸ਼ ਕਰਨ ਦੀਆਂ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ।

PunjabKesari

ਇਸ ਮੌਕੇ ਕੈਪਟਨ ਵਲੋਂ ਇੰਗਲੈਂਡ ਦੇ ਬਰਮਿੰਘਮ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਵਿਦੇਸ਼ਾਂ 'ਚ ਵਸਦੇ ਪੰਜਾਬੀ ਭਾਈਚਾਰੇ ਨੂੰ ਪੰਜਾਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਉਲੀਕੇ ਜਾਣ ਵਾਲੇ ਸਮਾਗਮਾਂ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।


author

Babita

Content Editor

Related News