ਕੈਪਟਨ ਦਾ ਐਲਾਨ, ਜਲੰਧਰ ''ਚ ਕੱਲ੍ਹ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
Thursday, Aug 15, 2019 - 05:59 PM (IST)

ਜਲੰਧਰ (ਸੁਧੀਰ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਜ਼ਿਲੇ 'ਚ 16 ਅਗਸਤ ਨੂੰ ਸਮੂਹ ਵਿਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜਲੰਧਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿਰੰਗਾ ਲਹਿਰਾਉਣ ਦਾ ਰਸਮ ਅਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਲਏ ਗਏ ਫੈਸਲੇ ਮੁਤਾਬਕ ਜ਼ਿਲੇ ਦੇ ਸਾਰੇ ਵਿਦਿਅਕ ਅਦਾਰੇ 16 ਅਗਸਤ ਨੂੰ ਬੰਦ ਰਹਿਣਗੇ। ਮੁੱਖ ਮੰਤਰੀ ਨੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਰੋਹ ਨੂੰ ਕਰਵਾਉਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਵੀ ਕੀਤੀ।