ਕੈਪਟਨ ਦਿੱਲੀ ਦੌਰੇ ’ਤੇ, ਕੇਂਦਰੀ ਜਲ ਸਰੋਤ ਮੰਤਰੀ ਨਾਲ ਕਰਨਗੇ ਮੁਲਾਕਾਤ
Monday, Sep 02, 2019 - 10:45 AM (IST)

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਦਿੱਲੀ ਜਾਣਗੇ। ਇੱਥੇ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਜਲ ਸਰੋਤ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹਨ। ਮੰਗਲਵਾਰ ਨੂੰ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਦੀ ਸੁਪਰੀਮ ਕੋਰਟ ’ਚ ਸੁਣਵਾਈ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਜਲ ਸਰੋਤ ਮੰਤਰੀ ਨਾਲ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਸਬੰਧੀ ਵਿਚਾਰ-ਵਟਾਂਦਰਾ ਕਰ ਸਕਦੇ ਹਨ।