ਐੱਸ. ਵਾਈ. ਐੱਲ. ’ਤੇ ਫੈਸਲੇ ਤੋਂ ਪਹਿਲਾਂ ਦਿੱਲੀ ਪੁੱਜੇ ਕੈਪਟਨ, ਕੇਂਦਰ ਅੱਗੇ ਰੱਖਿਆ ਪੱਖ
Monday, Sep 02, 2019 - 04:24 PM (IST)

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਮਾਮਲੇ ਸਬੰਧੀ ਸੁਪਰੀਮ ਕੋਰਟ ਵਲੋਂ ਮੰਗਲਵਾਰ ਨੂੰ ਫੈਸਲਾ ਸੁਣਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਪੱਖ ਰੱਖਣ ਲਈ ਦਿੱਲੀ ਪੁੱਜ ਗਏ। ਕੈਪਟਨ ਨੇ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ ਇਸ ਮਾਮਲੇ ਸਬੰਧੀ ਪੰਜਾਬ ਦਾ ਪੱਖ ਕੇਂਦਰ ਸਰਕਾਰ ਅੱਗੇ ਰੱਖਿਆ। ਐੱਸ. ਵਾਈ. ਐੱਲ. ਦੀ ਸੁਣਵਾਈ ਤੋਂ ਪਹਿਲਾਂ ਕੈਪਟਨ ਦੀ ਆਖਰੀ ਕੋਸ਼ਿਸ਼ ਹੈ ਕਿ ਕੇਂਦਰ ਦੇ ਸਾਹਮਣੇ ਪੰਜਾਬ ਦੀ ਗੱਲ ਰੱਖੀ ਜਾਵੇ ਤਾਂ ਜੋ ਪੰਜਾਬ ਨੂੰ ਨਿਆਂ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਚੀਫ ਸੈਕਟਰੀ ਕਰਨ ਅਵਤਾਰ ਵੀ ਮੌਜੂਦ ਸਨ।