ਕੈਪਟਨ ਵੱਲੋਂ 100 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
Thursday, Oct 31, 2019 - 04:35 PM (IST)

ਸੁਲਤਾਨਪੁਰ ਲੋਧੀ (ਸੋਢੀ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਪਟਨ ਵੱਲੋਂ ਲਗਭਗ 100 ਕਰੋੜ ਦੀ ਲਾਗਤ ਨਾਲ ਕਰਵਾਏ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਬਟਨ ਦਬਾ ਕੇ ਕੀਤਾ। ਜਾਇਜ਼ਾ ਲੈਣ ਪਹੁੰਚੇ ਮੁੱਖ ਮੰਤਰੀ ਨੇ ਇਲਾਕੇ ਦੀਆਂ ਨਵੀਆਂ ਸੜਕਾਂ, ਪਵਿੱਤਰ ਵੇਈਂ 'ਤੇ ਬਣਾਏ ਨਵੇਂ ਦੋ ਪੁਲਾਂ, ਆਰਜੀ ਪਲਟੂਨ ਪੁਲਾਂ, ਪੈਦਲ ਬ੍ਰਿਜ, ਨਵਾਂ ਬਸ ਸਟੈਂਡ, ਬਿਜਲੀ ਦਾ ਨਵਾਂ ਸਬ ਸ਼ਟੇਸ਼ਨ ਆਦਿ ਦਾ ਉਦਘਾਟਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ਤੋਂ ਪਹਿਲਾਂ ਮੁੱਖ ਮੰਤਰੀ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਕੋਰੀਡੋਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ। ਇਸ ਸਮੇਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਨਵਤੇਜ ਸਿੰਘ ਚੀਮਾ ਵਿਧਾਇਕ ਨੇ ਉਨ੍ਹਾਂ ਦਾ ਧੰਨਵਾਦ ਕੀਤਾ।