ਕੈਪਟਨ ਦੀ ਜਨਤਾ ਨੂੰ ਸ਼ਾਂਤਮਈ ਮੁਜ਼ਾਹਰੇ ਕਰਨ ਦੀ ਅਪੀਲ

Wednesday, Dec 25, 2019 - 09:39 AM (IST)

ਕੈਪਟਨ ਦੀ ਜਨਤਾ ਨੂੰ ਸ਼ਾਂਤਮਈ ਮੁਜ਼ਾਹਰੇ ਕਰਨ ਦੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੂ. ਪੀ. ਸਰਕਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਵਿਰੋਧੀ ਪ੍ਰਦਰਸ਼ਨਾਂ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ 'ਚ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ''ਸੂਬੇ 'ਚ ਚੁਣੀ ਹੋਈ ਸਰਕਾਰ ਦੇ ਨੇਤਾ ਹੋਣ ਦੇ ਨਾਤੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣਾ ਸਾਡੀ ਡਿਊਟੀ ਬਣਦੀ ਹੈ ਪਰ ਸੰਵਿਧਾਨ ਸਾਨੂੰ ਪ੍ਰਦਰਸ਼ਨਕਾਰੀਆਂ ਨਾਲ ਨਿਪਟਣ ਲਈ ਵਧੀਕੀਆਂ ਕਰਨ ਦੀ ਇਜਾਜ਼ਤ ਨਹੀਂ ਦਿੰਦਾ।''
ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਾਂ ਲਈ ਵੀ ਇਹ ਯਕੀਨੀ ਬਣਾਉਣਾ ਜ਼ਰੂਰੀ ਬਣ ਜਾਂਦਾ ਹੈ ਕਿ ਉਹ ਹੱਦ ਪਾਰ ਨਾ ਕਰਨ ਅਤੇ ਆਪਣੇ ਰੋਸ ਮੁਜ਼ਾਹਰੇ ਸ਼ਾਂਤਮਈ ਰੱਖਣ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੌਮੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਜਨਤਕ ਜਾਇਦਾਦ ਨੂੰ ਆਪਣੇ ਗੁੱਸੇ ਦਾ ਸ਼ਿਕਾਰ ਨਾ ਬਣਾਉਣ ਦੀ ਅਪੀਲ ਕੀਤੀ ਹੈ।
 


author

Babita

Content Editor

Related News