ਖਜਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਦੇ ਦਿਹਾਂਤ 'ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Thursday, Mar 19, 2020 - 12:04 PM (IST)

ਖਜਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਦੇ ਦਿਹਾਂਤ 'ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਜਲੰਧਰ— ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦੇ ਦਿਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟਵੀਟ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਸਰਦਾਰਨੀ ਹਰਮੰਦਰ ਕੌਰ ਬਾਦਲ ਜੀ ਦੀ ਅਚਾਨਕ ਹੋਈ ਮੌਤ ਬਾਰੇ ਸੁਣ ਕੇ ਬੇਹੱਦ ਦੁੱਖ ਲੱਗਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਰਮੰਦਰ ਕੌਰ ਦੀ ਸਦੀਵੀ ਸ਼ਾਂਤੀ ਲਈ ਅਰਦਾਸ ਕੀਤੀ।

PunjabKesari

ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਉਹ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ। ਦੱਸਣਯੋਗ ਹੈ ਕਿ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਸਵੇਰੇ ਦਿਹਾਂਤ ਹੋ ਗਿਆ।

PunjabKesari

ਉਹ ਆਪਣੇ ਪਿੱਛੇ ਇਕ ਪੁੱਤਰ ਇਕ ਧੀ ਨੂੰ ਛੱਡ ਗਏ ਹਨ। ਸਵਰਗੀ ਹਰਮੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ 'ਚ ਵਿਸ਼ਵਾਸ ਰੱਖਣ ਵਾਲੀ ਔਰਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਤਿੰਨ ਵਜੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।


author

shivani attri

Content Editor

Related News