ਪ੍ਰਸ਼ਾਂਤ ਕਿਸ਼ੋਰ ਨੂੰ ਲਿਆਉਣ 'ਤੇ 55 ਵਿਧਾਇਕ ਕੈਪਟਨ ਦੇ ਹੱਕ 'ਚ

Friday, Jun 05, 2020 - 05:04 PM (IST)

ਪ੍ਰਸ਼ਾਂਤ ਕਿਸ਼ੋਰ ਨੂੰ ਲਿਆਉਣ 'ਤੇ 55 ਵਿਧਾਇਕ ਕੈਪਟਨ ਦੇ ਹੱਕ 'ਚ

ਚੰਡੀਗੜ੍ਹ : ਪ੍ਰਸ਼ਾਂਤ ਕਿਸ਼ੋਰ ਨੂੰ 2022 ਚੋਣਾਂ ਲਈ ਹਾਇਰ ਕਰਨ ਦੇ ਮਾਮਲੇ 'ਤੇ ਆਖਰਕਾਰ ਕੈਪਟਨ ਅਮਰਿੰਦਰ ਸਿੰਘ ਬੋਲ ਹੀ ਪਏ ਹਨ। ਪੱਤਰਕਾਰਾਂ ਨਾਲ ਆਨਲਾਈਨ ਪ੍ਰੈੱਸ ਕਾਨਫਰੰਸ 'ਚ ਜਦੋਂ ਕੈਪਟਨ ਨੂੰ ਪ੍ਰਸ਼ਾਂਤ ਕਿਸ਼ੋਰ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ 2017 ਦੀਆਂ ਚੋਣਾਂ ਤੋਂ ਬਾਅਦ ਮੇਰੇ ਚੰਗੇ ਦੋਸਤ ਬਣ ਗਏ ਅਤੇ ਉਹ ਮੈਨੂੰ ਅਕਸਰ ਮਿਲਦੇ ਰਹਿੰਦੇ ਹਨ। ਪਿਛਲੇ ਦਿਨੀਂ ਮੁਲਾਕਾਤ ਦੌਰਾਨ ਮੈਂ ਉਨ੍ਹਾਂ ਨੂੰ ਵਾਪਸੀ ਬਾਰੇ ਪੁੱਛਿਆ ਸੀ। ਉਸ ਤੋਂ ਬਾਅਦ ਜਦੋਂ ਆਨਲਾਈਨ ਮੀਟਿੰਗ 'ਚ ਮੈਂ ਵਿਧਾਇਕਾਂ ਨਾਲ ਗੱਲਬਾਤ ਕੀਤੀ ਤਾਂ 55 ਵਿਧਾਇਕਾਂ ਨੇ ਵੀ ਇਸ 'ਤੇ ਹਾਮੀ ਭਰੀ ਹੈ। ਇਸ ਲਈ ਸੰਭਵ ਹੈ ਕਿ ਆਉਂਦੀਆਂ ਵਿਧਾਨ ਸਭਾ ਵਿਚ ਵੀ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਲਈ ਵਿਉਂਤਬੰਦੀ ਘੜਦੇ ਨਜ਼ਰ ਆ ਸਕਦੇ ਹਨ। 

ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਸਬੰਧੀ 'ਕੈਪਟਨ' ਦਾ ਅਹਿਮ ਬਿਆਨ

ਕੈਪਟਨ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਣਗੇ। ਦਰਅਸਲ ਕੈਪਟਨ ਵੱਲੋਂ ਕੋਰੋਨਾ ਵਾਇਰਸ ਸਬੰਧੀ ਆਨਲਾਈਨ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲਾਂ ਉਨ੍ਹਾਂ ਨੇ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ ਪਰ ਇਸ ਤੋਂ ਬਾਅਦ ਉਨ੍ਹਾਂ ਦੇ ਦੋਸਤਾਂ ਅਤੇ ਮਿੱਤਰਾਂ ਨੇ ਉਨ੍ਹਾਂ ਦੇ ਇਸ ਫੈਸਲੇ ਨੂੰ ਗਲਤ ਠਹਿਰਾਇਆ, ਜਿਸ ਤੋਂ ਬਾਅਦ ਕੈਪਟਨ ਨੇ ਐਲਾਨ ਕੀਤਾ ਕਿ ਉਹ ਸਾਲ 2022 ਦੀਆਂ ਚੋਣਾਂ ਜ਼ਰੂਰ ਲੜਨਗੇ।

ਇਹ ਵੀ ਪੜ੍ਹੋ : ਸੂਬੇ 'ਚ ਵੱਧ ਰਹੀ ਕੋਰੋਨਾ ਲਾਗ 'ਤੇ ਮੁੱਖ ਮੰਤਰੀ ਦਾ ਵੱਡਾ ਬਿਆਨ, ਪੰਜਾਬੀਆਂ ਨੂੰ ਕੀਤੀ ਇਹ ਅਪੀਲ
 


author

Anuradha

Content Editor

Related News