ਕੈਪਟਨ ਨੇ ਸੋਨੀਆ ਗਾਂਧੀ ਨੂੰ ਕੀਤੀ ਸ਼ਿਕਾਇਤ, ਕੇਂਦਰ ਨੇ ਰੋਕਿਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ
Thursday, Aug 27, 2020 - 05:07 PM (IST)
ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 7 ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਬੈਠਕ ਕੀਤੀ ਗਈ। ਇਸ ਦੌਰਾਨ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਪੰਜਾਬ 'ਚ ਕੋਰੋਨਾ ਦੀ ਸਥਿਤੀ ਬਾਰੇ ਜਾਣੂੰ ਕਰਵਾਇਆ, ਉਥੇ ਹੀ ਕੇਂਦਰ ਵੱਲੋਂ ਐੱਸ. ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰਨ ਦੇ ਫੈਸਲਾ ਦਾ ਮੁੱਦਾ ਵੀ ਚੁੱਕਿਆ।
ਇਹ ਵੀ ਪੜ੍ਹੋ: ਬਜ਼ੁਰਗ ਮਾਂ ਨੂੰ ਹਾਈਵੇਅ 'ਤੇ ਸੁੱਟਣ ਵਾਲੇ ਪੁੱਤ-ਨੂੰਹ ਆਏ ਕੈਮਰੇ ਸਾਹਮਣੇ, ਰੱਖਿਆ ਆਪਣਾ ਪੱਖ
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਐੱਸ. ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰਨ ਦੇ ਫ਼ੈਸਲੇ ਦਾ ਮੁੱਦਾ ਚੁੱਕਦੇ ਕਿਹਾ ਕਿ ਉਨ੍ਹਾਂ ਦੇ ਸੂਬੇ 'ਚ ਦਲਿਤ ਵਿਦਿਆਰਥੀਆਂ ਦੀ ਗਿਣਤੀ 3.17 ਲੱਖ ਹੈ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ 'ਤੇ 720 ਕਰੋੜ ਦਾ ਖ਼ਰਚ ਆਉਂਦਾ ਹੈ, ਜੋਕਿ ਕੇਂਦਰ ਸਰਕਾਰ ਨੇ ਬੰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਪੁਲਸ ਕਾਮੇ ਤੇ SBI ਦੇ ਸਟਾਫ਼ ਸਣੇ ਵੱਡੀ ਗਿਣਤੀ 'ਚ ਮਿਲੇ ਕੋਰੋਨਾ ਦੇ ਨਵੇਂ ਮਾਮਲੇ
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ 800 ਕਰੋੜ ਰੁਪਏ ਦੇਣ ਦੀ ਵੀ ਪੇਸ਼ਕਸ਼ ਕੀਤੀ।ਉਨ੍ਹਾਂ ਕਿਹਾ ਕਿ ਗਰੀਬ ਐੱਸ. ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਬੰਦ ਕਰਨ ਦਾ ਕੇਂਦਰ ਸਰਕਾਰ ਨੂੰ ਕੋਈ ਹੱਕ ਨਹੀਂ ਸੀ ਸਗੋਂ ਉਹ ਤਾਂ ਚਾਹੁੰਦੇ ਸਨ ਕਿ ਉਨ੍ਹਾਂ ਦੇ ਸੂਬੇ 'ਚ ਸਾਰੇ ਗਰੀਬ ਵਿਦਿਆਰਥੀ ਪੜ੍ਹੇ ਲਿਖੇ ਹੋਣ।
ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ
ਉਨ੍ਹਾਂ ਕਿਹਾ ਕਿ ਸੂਬੇ 'ਚ ਵੱਡੇ ਵਿੱਤੀ ਸੰਕਟ ਦੇ ਮੱਦੇਨਜ਼ਰ ਉਨ੍ਹਾਂ ਕੋਲ ਤਾਂ ਤਨਖ਼ਾਹਾਂ ਅਤੇ ਹੋਰ ਮੌਜੂਦਾ ਵਚਨਬੱਧਤਾਵਾਂ ਨੂੰ ਪੂਰਾ ਕਰਨ ਲਈ ਰਾਸ਼ੀ ਨਹੀਂ ਹੈ ਅਤੇ ਉਹ ਕਿਵੇਂ ਆਸ ਕਰ ਸਕਦੇ ਹਨ ਕਿ ਇਨ੍ਹਾਂ ਸਕਾਲਰਸ਼ਿਪਾਂ ਦਾ ਭੁਗਤਾਨ ਵੀ ਉਹ ਕਰਨ।
ਇਹ ਵੀ ਪੜ੍ਹੋ: ਅੰਮ੍ਰਿਤਧਾਰੀ ਮਾਂ-ਪੁੱਤ ਨੂੰ ਰਸਤੇ 'ਚ ਘੇਰ ਬੇਰਹਿਮੀ ਨਾਲ ਕੀਤੀ ਕੁੱਟਮਾਰ, ਪਾੜੇ ਕੱਪੜੇ
ਇਹ ਵੀ ਪੜ੍ਹੋ: ਕਪੂਰਥਲਾ ਦੇ ਡਾਕਟਰ ਦੀ ਇਸ ਜੁਗਾੜੀ ਕਾਰ ਅੱਗੇ ਫੇਲ ਹੋਈਆਂ ਵੱਡੀਆਂ ਕਾਰਾਂ, ਬਣੀ ਖਿੱਚ ਦਾ ਕੇਂਦਰ