ਕੈਪਟਨ ਵੱਲੋਂ ਡੇਰਾ ਬਾਬਾ ਨਾਨਕ ਸੜਕੀ ਪ੍ਰਾਜੈਕਟ ਦੀ ਤਜਵੀਜ਼ ਨੂੰ ਪ੍ਰਵਾਨ ਕਰਨ ਲਈ ਗਡਕਰੀ ਦਾ ਧੰਨਵਾਦ
Thursday, Sep 17, 2020 - 07:02 PM (IST)
 
            
            ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗੀ ਮੰਤਰੀ ਨਿਤਿਨ ਗਡਕਰੀ ਦਾ 72 ਕਿਲੋਮੀਟਰ ਲੰਬੇ ਬਿਆਸ-ਮਹਿਤਾ-ਬਟਾਲਾ-ਡੇਰਾ ਬਾਬਾ ਨਾਨਕ ਸੜਕੀ ਪ੍ਰਾਜੈਕਟ ਦੀ ਅਪਗ੍ਰਡੇਸ਼ਨ ਕਰਨ ਬਾਰੇ ਸੂਬਾ ਸਰਕਾਰ ਦੀ ਤਜਵੀਜ਼ ਨੂੰ ਪ੍ਰਵਾਨ ਕਰਨ ਲਈ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਭਿਆਨਕ ਰੂਪ ਵਿਖਾਉਣ ਲੱਗਾ 'ਕੋਰੋਨਾ', ਜ਼ਿਲ੍ਹਾ ਕਪੂਰਥਲਾ 'ਚ ਵਧੀ ਮੌਤ ਦਰ
ਇਹ ਸੜਕੀ ਪ੍ਰਾਜੈਕਟ 'ਭਾਰਤਮਾਲਾ ਪਰਿਯੋਜਨਾ' ਦੇ ਪਹਿਲੇ ਪੜਾਅ 'ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਜਸ਼ਨਾਂ ਦਾ ਹਿੱਸਾ ਹੈ। ਮੁੱਖ ਮੰਤਰੀ ਨੇ ਨੈਸ਼ਨਲ ਹਾਈਵੇਜ਼ ਅਥਾਰਿਟੀ ਆਫ ਇੰਡੀਆ ਦੇ ਚੇਅਰਮੈਨ ਸੁਖਬੀਰ ਸਿੰਘ ਸੰਧੂ ਦਾ ਵੀ ਇਸ ਵੱਕਾਰੀ ਸੜਕੀ ਪ੍ਰਾਜੈਕਟ ਨੂੰ ਮਨਜ਼ੂਰ ਕਰਨ ਲਈ ਧੰਨਵਾਦ ਕੀਤਾ ਹੈ, ਜਿਹੜਾ ਬਿਆਸ ਨੂੰ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨਾਲ ਜੋੜਦਾ ਜੋ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਸਬੰਧਤ ਕਸਬਾ ਹੈ।
ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਨੇ ਗਾਏ ਸੁਖਬੀਰ ਬਾਦਲ ਦੇ ਸੋਹਲੇ, ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ (ਵੀਡੀਓ)
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੜਕੀ ਪ੍ਰਾਜੈਕਟ ਨੂੰ ਚਾਰ ਮਾਰਗੀ ਸੜਕ ਵਜੋਂ ਅਪਗ੍ਰੇਡ ਕਰਨ ਦੇ ਨਾਲ ਇਸ ਖਿੱਤੇ ਦੇ ਸਰਬ ਪੱਖੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਇਸ ਖਿੱਤੇ ਦੀ ਧਾਰਮਿਕ ਸੈਰ-ਸਪਾਟਾ ਦੀ ਸੰਭਾਵਨਾ ਨੂੰ ਵੀ ਲਾਭ ਪੁੱਜੇਗਾ ਅਤੇ ਉਦਯੋਗਿਕ ਸ਼ਹਿਰ ਬਟਾਲਾ ਦੇ ਬੁਨਿਆਦੀ ਢਾਂਚਾ ਨੂੰ ਵੀ ਹੁਲਾਰਾ ਮਿਲੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਮਨਜ਼ੂਰੀ ਨਾਲ ਸਰਹੱਦੀ ਖੇਤਰ ਖਾਸ ਕਰਕੇ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ, ਜਿਸ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਨੂੰ ਹੋਰ ਵੀ ਸੁਖਾਲਾ ਹੋਵੇਗਾ।
ਇਹ ਵੀ ਪੜ੍ਹੋ: ਜਲੰਧਰ: ਇਹੋ ਜਿਹੀ ਮੌਤ ਰੱਬ ਕਿਸੇ ਨੂੰ ਵੀ ਨਾ ਦੇਵੇ, ਭਿਆਨਕ ਹਾਦਸੇ ਨੂੰ ਵੇਖ ਕੰਬ ਜਾਵੇਗੀ ਰੂਹ
ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਹਿਲਾਂ ਹੀ ਕੇਂਦਰ ਕੋਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੇ ਹਿੱਸੇ ਵਜੋਂ ਮਨਜ਼ੂਰ ਕਰਨ ਲਈ ਤਜਵੀਜ਼ ਭੇਜੀ ਸੀ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਿੱਥੇ ਪਹਿਲੀ ਪਾਤਸ਼ਾਹੀ ਜੀ ਨੇ ਆਪਣੀ ਜ਼ਿੰਦਗੀ ਦੇ ਲਗਭਗ ਆਖਰੀ 18 ਸਾਲ ਗੁਜ਼ਾਰੇ ਅਤੇ ਬਾਬਾ ਬਕਾਲਾ ਜਿਹੜਾ ਨੌਵੀਂ ਪਾਤਸ਼ਾਹੀ ਸਬੰਧਤ ਧਾਰਮਿਕ ਕਸਬਾ ਹੈ, ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਨੂੰ ਆਉਣ-ਜਾਣ 'ਚ ਸੌਖ ਹੋਵੇਗੀ।
ਇਹ ਵੀ ਪੜ੍ਹੋ: 3 ਬੱਚੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ, ਹਾਦਸੇ ਨੇ ਉਜਾੜਿਆ ਘਰ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            