ਕੈਪਟਨ ਵੱਲੋਂ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾਉਣ ਲਈ 'ਕਣਕ ਦੇ ਬੀਜ' ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ

Sunday, Nov 01, 2020 - 06:55 PM (IST)

ਕੈਪਟਨ ਵੱਲੋਂ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾਉਣ ਲਈ 'ਕਣਕ ਦੇ ਬੀਜ' ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ 'ਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਮਹਿਕਮੇ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਸਿੱਧੇ ਤੌਰ 'ਤੇ ਲਗਭਗ 2.5 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ।

ਇਹ ਵੀ ਪੜ੍ਹ੍ਰੋ: ਵੱਡੀ ਖ਼ਬਰ: ਜਲੰਧਰ 'ਚ ਖ਼ੂਨ ਦਾ ਪਿਆਸਾ ਹੋਇਆ ਭਰਾ, ਭਾਬੀ ਨਾਲ ਮਿਲ ਕੇ ਸਕੇ ਭਰਾ ਨੂੰ ਸਾੜਿਆ ਜਿਊਂਦਾ

ਮੁੱਖ ਮੰਤਰੀ ਨੇ ਮਹਿਕਮੇ ਨੂੰ ਨਿਰਦੇਸ਼ ਦਿੱਤੇ ਹਨ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਉਨਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ 'ਚ ਟਰਾਂਸਫਰ ਕੀਤੀ ਜਾਵੇ। ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਸਟਾਫ਼ ਨੂੰ ਆਪਣੇ ਖੇਤਰ ਵਿਚ ਵੇਚੇ ਜਾ ਰਹੇ ਬੀਜਾਂ 'ਤੇ ਨੇੜਿਓਂ ਨਜ਼ਰ ਰੱਖਣ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ।

ਇਹ ਵੀ ਪੜ੍ਹ੍ਰੋ: ਸਿਰਫਿਰੇ ਆਸ਼ਿਕ ਦਾ ਸ਼ਰਮਨਾਕ ਕਾਰਾ, ਵਿਆਹ ਲਈ ਮਨ੍ਹਾ ਕਰਨ 'ਤੇ ਥਾਪੀ ਨਾਲ ਪਾੜਿਆ ਵਿਆਹੁਤਾ ਦਾ ਸਿਰ

ਉਨ੍ਹਾਂ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਤੱਕ ਸਿਰਫ਼ ਮਿਆਰੀ ਬੀਜ ਹੀ ਪਹੁੰਚਣ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਸਬੰਧ 'ਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਗਲਤੀ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਇਸ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਮੰਨਿਆ ਜਾਵੇਗਾ।ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿਚਲੇ ਖੇਤੀਬਾੜੀ ਮਹਿਕਮੇ ਦੇ ਦਫ਼ਤਰਾਂ 'ਚ ਅਰਜ਼ੀਆਂ ਜਮਾਂ ਕਰਵਾ ਸਕਦੇ ਹਨ।

ਇਹ ਵੀ ਪੜ੍ਹ੍ਰੋ: ਚੰਡੀਗੜ੍ਹ ''ਚ ਗੁੰਡਾਗਰਦੀ ਦਾ ਨੰਗਾ ਨਾਚ, ਦੁਕਾਨ ''ਚ ਦਾਖ਼ਲ ਹੋ ਬੀਬੀ ਨੇ ਕੁੜੀ ਦਾ ਸ਼ਰੇਆਮ ਚਾੜ੍ਹਿਆ ਕੁਟਾਪਾ

ਇਸ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਨੇ ਕਿਹਾ ਕਿ ਖੇਤੀਬਾੜੀ ਮਹਿਕਮੇ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ 'ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ।
ਸਬਸਿਡੀ ਬੀਜਾਂ ਦੀ ਕੁੱਲ ਕੀਮਤ ਦੇ 50 ਫ਼ੀਸਦੀ ਦੇ ਬਰਾਬਰ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ ਅਤੇ ਕਣਕ ਦੇ ਬੀਜ 'ਤੇ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਲਈ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਹਾੜੀ ਸੀਜ਼ਨ 2020-21 ਦੌਰਾਨ ਸੂਬੇ ਦੇ ਲਗਭਗ 35 ਲੱਖ ਹੈਕਟੇਅਰ ਰਕਬੇ 'ਚ ਕਣਕ ਦੀ ਕਾਸ਼ਤ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹ੍ਰੋ: ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ ਸਬੰਧੀ ਪੇਸ਼ ਕੀਤੇ ਚਲਾਨ 'ਚ ਹੋਏ ਵੱਡੇ ਖੁਲਾਸੇ


author

shivani attri

Content Editor

Related News