ਕੈਪਟਨ ਵੱਲੋਂ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
Saturday, Feb 27, 2021 - 07:05 PM (IST)
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 22 ਪੰਜਾਬ ਰੈਜ਼ੀਮੈਂਟ ਦੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕੰਟਰੇਲ ਰੇਖਾ ਨੇੜੇ ਬਟਾਲਿਕ ਸੈਕਟਰ (ਲੇਹ) ਦੇ ਉੱਚਾਈ ਵਾਲੇ ਖੇਤਰ ਵਿੱਚ ਡਿਊਟੀ ਦੌਰਾਨ ਪਰਵਿੰਦਰ ਸਿੰਘ ਦੀ ਜਾਨ ਚਲੀ ਗਈ ਸੀ। ਜੂਨੀਅਰ ਕਮਿਸ਼ਨਡ ਅਫ਼ਸਰ ਆਪਣੇ ਪਿੱਛੇ ਪਿਤਾ, ਪਤਨੀ ਸਮੇਤ 11 ਅਤੇ 13 ਸਾਲ ਦੀ ਉਮਰ ਦੇ ਦੋ ਪੁੱਤਰ ਛੱਡ ਗਏ ਹਨ।
ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ
ਫੇਸਬੁੱਕ ਜ਼ਰੀਏ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ 22ਵੀਂ ਪੰਜਾਬ ਵਿੱਚ ਲਾਈਨ ਆਫ਼ ਡਿਊਟੀ ‘ਤੇ ਸੇਵਾ ਨਿਭਾਅ ਰਹੇ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਜੀ ਦੇ ਸ਼ਹੀਦ ਹੋਣ ਦੀ ਖ਼ਬਰ ਸੁਣ ਕੇ ਮਨ ਨੂੰ ਗਹਿਰਾ ਦੁੱਖ ਪਹੁੰਚਿਆ ਹੈ। ਮੇਰੀ ਅਰਦਾਸਾਂ ਪਰਵਿੰਦਰ ਜੀ ਦੇ ਪਰਿਵਾਰ ਦੇ ਨਾਲ ਹਨ। ਪੰਜਾਬ ਸਰਕਾਰ ਪਰਵਿੰਦਰ ਜੀ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਉਨ੍ਹਾਂ ਦੇ ਘਰ ‘ਚੋਂ ਕਿਸੇ ਇਕ ਮੈਂਬਰ ਨੂੰ ਨੌਕਰੀ ਦੇਵੇਗੀ।
ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ
ਅਸੀਂ ਆਪਣੇ ਬਹਾਦਰ ਫੌਜੀਆਂ ਦੀ ਸ਼ਹਾਦਤ ਲਈ ਸਦਾ ਲਈ ਕਰਜ਼ਦਾਰ ਹਾਂ। ਦੱਸ ਦੇਈਏ ਕਿ ਸ਼ਹੀਦ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ 28 ਫਰਵਰੀ (ਐਤਵਾਰ) ਨੂੰ ਜਗਰਾਓਂ ਵਿਖੇ ਉਨ੍ਹਾਂ ਦੇ ਜੱਦੀ ਸਥਾਨ ਵਿਖੇ ਪਹੁੰਚੇਗੀ ਅਤੇ ਇਸੇ ਦਿਨ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ’ਚ ਕਾਂਗਰਸ ਮੁੜ ਕਰੇਗੀ ਵਾਪਸੀ, ਕਿਸਾਨਾਂ ਦੇ ਮੁੱਦੇ ’ਤੇ ਭਾਜਪਾ ਬੇਨਕਾਬ : ਮਨੀਸ਼ ਤਿਵਾੜੀ
ਇਹ ਵੀ ਪੜ੍ਹੋ: ਜਲੰਧਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਲੱਗੇ ਜੈਕਾਰੇ, ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ