ਭਾਜਪਾ ’ਤੇ ਵਰ੍ਹੇ ਕੈਪਟਨ, ਕਿਹਾ- ‘ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਸਗੋਂ ਦੇਸ਼ ਭਗਤ ਨੇ’

Friday, Mar 05, 2021 - 07:03 PM (IST)

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇਥੇ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਵਿਰੁੱਧ ਦਿੱਤੇ ਜਾ ਰਹੇ ਨਿੰਦਣਯੋਗ ਬਿਆਨਾਂ ਲਈ ਉਨ੍ਹਾਂ ’ਤੇ ਜੰਮ ਕੇ ਵਰ੍ਹੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਖੇਤ ਮਜ਼ਦੂਰ ਦੇਸ਼ ਵਿਰੋਧੀ ਨਹੀਂ ਸਗੋਂ ਇਹ ਉਹੀ ਦੇਸ਼ ਭਗਤ ਅਤੇ ਰਾਸ਼ਟਰਵਾਦੀ ਲੋਕ ਹਨ, ਜਿਨ੍ਹਾਂ ਨੇ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਪਿਛਲੇ ਸਾਲ ਗਲਵਾਨ ਵਾਦੀ ਵਿੱਚ ਆਪਣੀਆਂ ਜਾਨਾਂ ਦੀ ਕੁਰਬਾਨੀ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ’ਚ ਫਿਰ ਮਤਾ ਪਾਸ

ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੀ ਤੁਲਨਾ ਗੁੰਡਾ ਅਨਸਰਾਂ ਜਾਂ ਅੱਤਵਾਦੀਆਂ ਨਾਲ ਕਰਕੇ ਉਨਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ’ਤੇ ਤੁਰੰਤ ਰੋਕਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਕਿਹਾ “ਉਨ੍ਹਾਂ ਨੇ ਕੋਈ ਵੀ ਦੇਸ਼ ਵਿਰੋਧੀ ਕਾਰਵਾਈ ਨਹੀਂ ਕੀਤੀ, ਉਹ ਦੇਸ਼ ਵਿਰੋਧੀ ਨਹੀਂ ਹਨ ਅਤੇ ਉਹ ਕਦੇ ਵੀ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿਰੁੱਧ ਕੋਈ ਕਦਮ ਨਹੀਂ ਚੁੱਕਣਗੇ।”

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਲਈ ਆਏ ਫਰਾਡ ਫੋਨ ਤਾਂ ਹੋ ਜਾਓ ਸਾਵਧਾਨ, ਖ਼ਾਲੀ ਹੋ ਸਕਦੈ ਤੁਹਾਡਾ ਬੈਂਕ ਖ਼ਾਤਾ

PunjabKesari

ਕਿਸਾਨਾਂ ਵਿਰੁੱਧ ਬਦਨਾਮੀ ਦੀ ਮੁਹਿੰਮ ’ਤੇ ਤੁਰੰਤ ਲਾਈ ਜਾਵੇ ਰੋਕ
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਭਗਤ ਅਤੇ ਰਾਸ਼ਟਰਵਾਦੀ ਹਨ। ਉਨ੍ਹਾਂ ਕਿਹਾ ਕਿ ਜਦ ਉਨਾਂ ਦਾ ਇਕ ਪੁੱਤਰ ਪਿੰਡ ਵਿੱਚ ਖੇਤਾਂ ’ਚ ਕੰਮ ਕਰ ਰਿਹਾ ਹੈ ਤਾਂ ਦੂਜਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟਿਆ ਹੋਇਆ ਹੈ। ਇਹ ਉਹੀ ਲੋਕ ਹਨ, ਜਿਨਾਂ ਨੇ ਪਿਛਲੇ ਵਰ੍ਹੇ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਗਲਵਾਨ ਵਾਦੀ ਵਿੱਚ ਹੋਰਨਾਂ ਰਾਜਾਂ ਦੇ ਸੈਨਿਕਾਂ ਨਾਲ ਦੇਸ਼ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਵਿਰੁੱਧ ਬਦਨਾਮੀ ਦੀ ਇਸ ਮੁਹਿੰਮ ’ਤੇ ਤੁਰੰਤ ਰੋਕ ਲਗਾਏ ਜਾਣ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਵੱਲੋਂ ਪਾਣੀ ਦੇ ਪੱਧਰ ‘ਚ ਆ ਰਹੀ ਗਿਰਾਵਟ ਨੂੰ ਠੱਲਣ ਲਈ ਸਰਬਸੰਮਤੀ ਨਾਲ ਮਤਾ ਪਾਸ

PunjabKesari

ਭਾਰਤ ਸਰਕਾਰ ਅਜੇ ਵੀ ਬਣੀ ਹੈ ਮੂਕ ਦਰਸ਼ਕ
ਮੁੱਖ ਮੰਤਰੀ ਨੇ ਇਹ ਜ਼ਿਕਰ ਕਰਦੇ ਕਿਹਾ ਕਿ 11 ਦੌਰ ਦੀ ਗੱਲਬਾਤ ਦੇ ਬਾਵਜੂਦ ਭਾਰਤ ਸਰਕਾਰ ਦੇਸ਼ ਭਰ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਮੂਕ ਦਰਸ਼ਕ ਬਣੀ ਹੋਈ ਹੈ ਅਤੇ ਕੋਈ ਹਰਕਤ ਨਹੀਂ ਕਰ ਰਹੀ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਕੋਈ ਉਸਾਰੂ ਕਦਮ ਨਹੀਂ ਚੁੱਕਿਆ ਗਿਆ। ਉਨਾਂ ਕਿਹਾ “ਇਸ ਦੀ ਬਜਾਏ ਜ਼ਮੀਨੀ ਹਾਲਾਤ ਤੋਂ ਅਣਜਾਣ ਆਗੂਆਂ ਵੱਲੋਂ ਕਿਸਾਨਾਂ ਵਿਰੁੱਧ ਬਿਆਨਬਾਜ਼ੀ ਕਰਨ ਅਤੇ ਉਨਾਂ ’ਤੇ ਨਿਰਆਧਾਰ ਦੋਸ਼ ਲਾਉਣ ਨਾਲ ਹਾਲਾਤ ਹੋਰ ਵਿਗੜ ਗਏ ਹਨ ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧੀਆਂ ਹਨ।”

ਇਹ ਵੀ ਪੜ੍ਹੋ: ਜਲੰਧਰ ’ਚ ਹੋਟਲਾਂ ਤੇ ਰੈਸਟੋਰੈਂਟਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ, ਰਾਤ 11 ਵਜੇ ਤੋਂ ਬਾਅਦ ਨਹੀਂ ਹੋਵੇਗੀ ਐਂਟਰੀ

ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੇ ਆਗੂਆਂ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਹੁਤ ਹੀ ਨਿੰਦਣਯੋਗ ਬਿਆਨਾਂ ਵੱਲ ਸਦਨ ਦਾ ਧਿਆਨ ਦਿਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਉਹ ਰਾਸ਼ਟਰੀ ਪੱਧਰ ’ਤੇ ਅਤੇ ਗੁਆਂਢੀ ਸੂਬਿਆਂ ਵਿਚ ਸਰਕਾਰਾਂ ਦੀ ਅਗਵਾਈ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਸਾਨਾਂ ਵਿਰੁੱਧ “ਦੇਸ਼ ਵਿਰੋਧੀ ਅਤੇ ਖ਼ਾਲਿਸਤਾਨੀ” ਜਿਹੇ ਸ਼ਬਦਾਂ ਦੀ ਵਰਤੋਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਨਾਂ ਆਗੂਆਂ ਦੇ ਬਿਆਨਾਂ ਨੇ ਨਾ ਸਿਰਫ਼ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਸਗੋਂ ਸਾਡੀ ਸਰਕਾਰ ਦੀਆਂ ਚਿੰਤਾਵਾਂ ਅਤੇ ਖ਼ਦਸ਼ੇ ਵੀ ਵਧੇ ਦਿੱਤੇ ਹਨ ਜੋ ਸਾਡੇ ਭਵਿੱਖ ਲਈ ਚੰਗਾ ਸੰਕੇਤ ਨਹੀਂ ਹਨ। ਖ਼ਪਤਕਾਰਾਂ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਬਾਰੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਪੰਜਾਬ ਸਰਕਾਰ ’ਤੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਦੇ ਲਾਏ ਦੋਸ਼ਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਵਿਚ ਦਖਲ-ਅੰਦਾਜ਼ੀ ਕਰਨ ਦਾ ਕੋਈ ਕਾਰਨ ਨਹੀਂ ਹੈ ਕਿਉਂਕਿ ਉਹ ਹਮੇਸ਼ਾ ਸ਼ਾਂਤਮਈ ਰਹੇ ਹਨ। 

ਇਹ ਵੀ ਪੜ੍ਹੋ: ਹੰਗਾਮਾ ਕਰ ਰਹੇ ਅਕਾਲੀ ਵਿਧਾਇਕਾਂ ’ਤੇ ਸਪੀਕਰ ਦੀ ਵੱਡੀ ਕਾਰਵਾਈ, 3 ਦਿਨਾਂ ਲਈ ਕੀਤਾ ਗਿਆ ਮੁਅੱਤਲ

ਇਹ ਵੀ ਪੜ੍ਹੋ: ਜਲੰਧਰ ’ਚ ਹੋਏ ਦੋਹਰੇ ਕਤਲ ਕਾਂਡ ਦੇ ਮਾਮਲੇ ਵਿਚ ਪੁਲਸ ਦੇ ਹੱਥ ਲੱਗੇ ਅਹਿਮ ਸੁਰਾਗ


shivani attri

Content Editor

Related News