ਕੈਪਟਨ ਦਾ ਵੱਡਾ ਬਿਆਨ, ‘ਕਿਸੇ ਖਾਲਿਸਤਾਨੀ ਜਾਂ ਪਾਕਿਸਤਾਨੀ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗਾ’

Thursday, Mar 18, 2021 - 06:51 PM (IST)

ਕੈਪਟਨ ਦਾ ਵੱਡਾ ਬਿਆਨ, ‘ਕਿਸੇ ਖਾਲਿਸਤਾਨੀ ਜਾਂ ਪਾਕਿਸਤਾਨੀ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗਾ’

ਚੰਡੀਗੜ੍ਹ- ਸੂਬਾ ਸਰਕਾਰ ਦੇ ਕਾਰਜਕਾਲ ਦੇ ਚਾਰ ਸਾਲ ਪੂਰੇ ਹੋਣ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਗਈਆਂ।  ਅਕਤੂਬਰ 2020 ਵਿੱਚ ਕਿਸਾਨਾਂ ਦਾ ਅੰਦੋਲਨ ਭਖ ਜਾਣ ਦੇ ਸਮੇਂ ਤੋਂ ਸਰਹੱਦ ਪਾਰੋਂ ਡਰੋਨਾਂ ਦੀ ਹਲਚਲ ’ਚ ਤੇਜ਼ੀ ਆਉਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ,‘‘ਜਦੋਂ ਤੱਕ ਮੈਂ ਇਥੇ ਹਾਂ, ਕਿਸੇ ਖਾਲਿਸਤਾਨੀ ਜਾਂ ਪਾਕਿਸਤਾਨੀ ਜਾਂ ਹੋਰ ਕਿਸੇ ਅੱਤਵਾਦੀ ਗਤੀਵਿਧੀ ਨੂੰ ਸੂਬੇ ਦੇ ਅਮਨ-ਚੈਨ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦੇਵਾਂਗਾ।’’

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਹੋਲੇ-ਮਹੱਲੇ ਮੌਕੇ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਇਹ ਹੁਕਮ

ਕੌਮੀ ਸੁਰੱਖਿਆ ਦੇ ਖ਼ਤਰੇ ਦੀ ਧਾਰਨਾ ਨੂੰ ਹਕੀਕਤ ਦੱਸਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਗੰਭੀਰ ਮੁੱਦੇ ’ਤੇ ਵਿਚਾਰ ਕਰਨ ਲਈ ਕਿਸਾਨ ਅੰਦੋਲਨ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਕੇਂਦਰੀ ਬਲਾਂ ਨੂੰ ਡਰੋਨ ਲੱਭਣ ਅਤੇ ਡੇਗਣ ਲਈ ਢੁਕਵਾਂ ਸਾਜ਼ੋ-ਸਾਮਾਨ ਮੁਹੱਈਆ ਕਿਉਂ ਨਹੀਂ ਕਰਵਾਇਆ ਜਾ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ’ਚ ਇਸ ਵੇਲੇ ਖਾਲਿਸਤਾਨੀ ਸਫ਼ਾਂ ਸਰਗਰਮ ਨਹੀਂ ਹਨ ਪਰ ਉਨ੍ਹਾਂ ਨੂੰ ਡਰੋਨਾਂ ਜ਼ਰੀਏ ਹਥਿਆਰ ਦਿੱਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਗੜਬੜ ਪੈਦਾ ਕਰਨ ਲਈ ਸਰਗਰਮ ਕੀਤਾ ਜਾ ਸਕੇ। ਉਨ੍ਹਾਂ ਨੇ ਇਸ ਲਹਿਰ ਦਾ ਲੱਕ ਤੋੜ ਦੇਣ ਦਾ ਅਹਿਦ ਲਿਆ।

ਇਹ ਵੀ ਪੜ੍ਹੋ :ਅੰਧ ਵਿਸ਼ਵਾਸ ਨੇ ਟੱਪੀਆਂ ਹੱਦਾਂ, ਜਲੰਧਰ ’ਚ ਮੰਗਲੀਕ ਅਧਿਆਪਕਾ ਨੇ ਰਚਾਇਆ 13 ਸਾਲਾ ਮੁੰਡੇ ਨਾਲ ਵਿਆਹ

PunjabKesari

ਆਪਣੀ ਸਰਕਾਰ ਦੇ ਚਾਰ ਵਰ੍ਹੇ ਪੂਰੇ ਕਰ ਲੈਣ ’ਤੇ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਰਹੱਦ ’ਤੇ ਕਿਸੇ ਤਰ੍ਹਾਂ ਦੀ ਸੰਨ੍ਹ ਦਾ ਮਤਲਬ ਕੌਮੀ ਸੁਰੱਖਿਆ ’ਚ ਸੰਨ੍ਹ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਹੱਦ ਨੇੜਿਓਂ ਵੱਡੀ ਗਿਣਤੀ ਵਿੱਚ ਹਥਿਆਰ ਫੜੇ ਗਏ ਹਨ ਪਰ ਚਿੰਤਾ ਉਨ੍ਹਾਂ ਹਥਿਆਰਾਂ ਬਾਰੇ ਹੈ, ਜੋ ਫੜੇ ਨਹੀਂ ਗਏ। ਉਨ੍ਹਾਂ ਕਿਹਾ,‘‘ਮੈਂ ਇਸ ਗੱਲ ਤੋਂ ਫਿਕਰਮੰਦ ਹਾਂ ਕਿ ਉਹ ਹਥਿਆਰ ਗਏ ਕਿੱਥੇ।’’

ਇਹ ਵੀ ਪੜ੍ਹੋ :  ਨੂੰਹ ਵੱਲੋਂ ਕੀਤੀ ਬੇਇੱਜ਼ਤੀ ਨਾ ਸਹਾਰ ਸਕਿਆ ਸਹੁਰਾ, ਚੁੱਕਿਆ ਖ਼ੌਫ਼ਨਾਕ ਕਦਮ

ਮਾਰਚ, 2017 ਵਿੱਚ ਉਨ੍ਹਾਂ ਦੀ ਸਰਕਾਰ ਆਉਣ ਤੋਂ ਲੈ ਕੇ ਗਿ੍ਰਫ਼ਤਾਰੀਆਂ ਅਤੇ ਬਰਾਮਦਗੀਆਂ ਦੇ ਵੇਰਵੇ ਸਾਂਝੇ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ 333 ਗ੍ਰੋਹ ਫੜੇ ਗਏ ਜਦਕਿ 3472 ਅੱਤਵਾਦੀ/ਗੈਂਗਸਟਰ ਗਿ੍ਰਫਤਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ 10 ਡਰੋਨ ਚੁੱਕੇ ਗਏ ਹਨ ਅਤੇ ਇਸ ਤੋਂ ਇਲਾਵਾ 2000 ਤੋਂ ਵੱਧ ਹਥਿਆਰ (ਰਾਈਫਲਾਂ, ਰਿਵਾਲਵਰ, ਪਿਸਤੌਲ ਆਦਿ ਸਮੇਤ), ਹੈਂਡ ਗ੍ਰਨੇਡ, ਆਰ. ਡੀ. ਐਕਸ. ਅਤੇ ਹੋਰ ਧਮਾਕਾਖੇਜ਼ ਸਮੱਗਰੀ, ਵਾਕੀ-ਟਾਕੀ ਅਤੇ ਸੈਟੇਲਾਈਟ ਫੋਨ ਬਰਾਮਦ ਕੀਤੇ ਗਏ। ਇਸੇ ਤਰ੍ਹਾਂ 11000 ਗੋਲੀ-ਸਿੱਕਾ ਜ਼ਬਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਰਗੇ ਛੋਟੇ ਸੂਬੇ ਲਈ ਇਹ ਗਿਣਤੀ ਥੋੜ੍ਹੀ ਨਹੀਂ ਹੈ।

ਇਹ ਵੀ ਪੜ੍ਹੋ :  ਕੈਪਟਨ ਵੱਲੋਂ ਖੇਤਰੀਕਰਨ ਦੀ ਨੀਤੀ ਦਾ ਸਖ਼ਤ ਵਿਰੋਧ, ਕਿਹਾ-‘ਅਮਰਿੰਦਰ ਭਾਰਤੀਆਂ ਦੇ ਹੱਕ ’ਚ ਖੜ੍ਹਾ’

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News