ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ 'ਚ ਡੇਰੇ, ਜੀ-23 ਆਗੂਆਂ ਨਾਲ ਮੁਲਾਕਾਤ ਦੀ ਚਰਚਾ

Saturday, Oct 09, 2021 - 02:44 PM (IST)

ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ 'ਚ ਡੇਰੇ, ਜੀ-23 ਆਗੂਆਂ ਨਾਲ ਮੁਲਾਕਾਤ ਦੀ ਚਰਚਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ 'ਚ ਡੇਰੇ ਲਾਏ ਹੋਏ ਹਨ। ਅਜਿਹੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਕੈਪਟਨ ਵੱਲੋਂ ਦਿੱਲੀ 'ਚ ਜੀ-23 ਆਗੂਆਂ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਸਮੇਂ ਕੈਪਟਨ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ ਅਤੇ ਬੀਤੇ ਦਿਨੀਂ ਉਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਵਿਧਾਨ ਸਭਾ ਚੋਣਾਂ ਦੌਰਾਨ 'ਬਜ਼ੁਰਗ ਵੋਟਰ' ਘਰ ਬੈਠੇ ਪਾ ਸਕਣਗੇ ਵੋਟ

ਹੁਣ ਚਰਚਾ ਇਹ ਹੈ ਕਿ ਕੈਪਟਨ ਨੇ ਜੀ-23 ਆਗੂਆਂ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਚਰਚਾਵਾਂ ਨੂੰ ਇਸ ਲਈ ਵੀ ਬਲ ਮਿਲ ਰਿਹਾ ਹੈ ਕਿਉਂਕਿ ਜਦੋਂ ਕੈਪਟਨ ਪਹਿਲਾਂ ਦਿੱਲੀ ਗਏ ਸਨ ਤਾਂ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਮੁਲਾਕਾਤ ਕੀਤੀ ਸੀ, ਜੋ ਕਿ ਜੀ-23 ਆਗੂਆਂ 'ਚ ਸ਼ਾਮਲ ਹਨ।

ਇਹ ਵੀ ਪੜ੍ਹੋ : ਮਾਛੀਵਾੜਾ ਦੇ 'ਹਰੇ ਸਮੋਸੇ' ਦੀਆਂ ਚਾਰੇ ਪਾਸੇ ਪਈਆਂ ਧੁੰਮਾਂ, ਬਾਹਰਲੇ ਸੂਬਿਆਂ ਤੋਂ ਵੀ ਖਾਣ ਆਉਂਦੇ ਨੇ ਲੋਕ (ਤਸਵੀਰਾਂ)

ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਅਹੁਦੇ ਤੋਂ ਅਸਤੀਫ਼ੇ ਮਗਰੋਂ ਜੀ-23 ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਿਹਾ ਸੀ ਕਿ ਕਾਂਗਰਸ ਕੋਲ ਹੁਣ ਕੋਈ ਸਥਾਈ ਪ੍ਰਧਾਨ ਨਹੀਂ ਹੈ ਤਾਂ ਫਿਰ ਪ੍ਰਦੇਸ਼ ਪ੍ਰਧਾਨ ਨੂੰ ਕੌਣ ਲਾ ਰਿਹਾ ਹੈ। ਜੀ-23 ਗਰੁੱਪ ਲਗਾਤਾਰ ਕਾਂਗਰਸ 'ਚ ਸਥਾਈ ਪ੍ਰਧਾਨ ਲਾਉਣ ਦੀ ਮੰਗ ਚੁੱਕਦਾ ਰਿਹਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : PSPCL ਵੱਲੋਂ 4 ਨਿੱਜੀ ਬਿਜਲੀ ਸਮਝੌਤੇ ਰੱਦ ਕਰਨ ਸਬੰਧੀ ਨੋਟਿਸ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News