ਪੰਜਾਬ ਵਿਧਾਨ ਸਭਾ ''ਚ BSF ''ਤੇ ਮਤੇ ਵਿਚਾਲੇ ''ਕੈਪਟਨ'' ਦਾ ਵੱਡਾ ਬਿਆਨ, ਟਵੀਟ ਕਰਕੇ ਆਖੀ ਇਹ ਗੱਲ
Thursday, Nov 11, 2021 - 01:41 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਜਿੱਥੇ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਵਾਲੀ ਨੋਟੀਫਿਕੇਸ਼ਨ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ, ਉੱਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਇਹ ਮੰਦਭਾਗੀ ਗੱਲ ਹੈ ਕਿ ਇਸ ਮੁੱਦੇ ਨੂੰ ਚੁੱਕਣ ਵਾਲੇ ਲੋਕ ਕਾਨੂੰਨ-ਵਿਵਸਥਾ ਅਤੇ ਕੌਮੀ ਸੁਰੱਖਿਆ ਵਿਚਾਲੇ ਫ਼ਰਕ ਨੂੰ ਸਮਝਣ ਦੇ ਅਸਮਰੱਥ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ 'ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
ਕੈਪਟਨ ਨੇ ਕਿਹਾ ਕਿ ਪੰਜਾਬ ਪੁਲਸ ਦੀ ਤਰ੍ਹਾਂ ਹੀ ਬੀ. ਐੱਸ. ਐੱਫ. ਸਾਡੀ ਆਪਣੀ ਫੋਰਸ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਬਾਹਰੀ ਜਾਂ ਵਿਦੇਸ਼ੀ ਫ਼ੌਜ ਨਹੀਂ ਹੈ, ਜੋ ਸਾਡੀ ਧਰਤੀ 'ਤੇ ਕਬਜ਼ਾ ਕਰਨ ਲਈ ਆ ਰਹੀ ਹੈ। ਕੈਪਟਨ ਨੇ ਕਿਹਾ ਹੈ ਕਿ ਬੀ. ਐੱਸ. ਐੱਫ. ਦੇ ਅਧਿਕਾਰ ਵਧਣਾ ਸੰਘੀ ਢਾਂਚੇ ਦੀ ਉਲੰਘਣਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਹ ਕੌਮੀ ਸੁਰੱਖਿਆ ਦਾ ਮੁੱਦਾ ਹੈ ਅਤੇ ਇਸ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਇਹ ਮੁੱਦਾ ਆਪਣੇ ਫ਼ਾਇਦੇ ਲਈ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੂਬੇ ਦੀ ਪੁਲਸ ਦੀ ਯੋਗਤਾ 'ਤੇ ਕੋਈ ਸਵਾਲ ਨਹੀਂ ਚੁੱਕ ਰਿਹਾ ਹੈ। ਇਸ ਲਈ ਇਸ 'ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਅੰਦਰ CM ਚੰਨੀ ਨੇ ਘੇਰਿਆ ਅਕਾਲੀ ਦਲ, ਵਿੰਨ੍ਹੇ ਤਿੱਖੇ ਸ਼ਬਦੀ ਤੀਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ