ਕੇਂਦਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਮਗਰੋਂ ਕੈਪਟਨ ਦੀ ਕਿਸਾਨਾਂ ਨੂੰ ਅਪੀਲ

11/19/2021 10:01:52 AM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਾਪਸ ਲੈਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਕੈਪਟਨ ਨੇ ਕਿਹਾ ਕਿ ਹੁਣ ਸਿਰਫ ਟੈਕਨੀਕਲ ਚੀਜ਼ਾਂ ਰਹਿ ਗਈਆਂ ਹਨ ਅਤੇ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਹੁਣ ਕਿਸਾਨਾਂ ਨੂੰ ਖ਼ੁਸ਼ੀ-ਖ਼ੁਸ਼ੀ ਘਰ ਵਾਪਸੀ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕੇਂਦਰ ਸਰਕਾਰ ਅੱਗੇ ਵੀ ਕਿਸਾਨਾਂ ਦੇ ਹਿੱਤ 'ਚ ਕੰਮ ਕਰਦੀ ਰਹੇਗੀ।

ਇਹ ਵੀ ਪੜ੍ਹੋ : 'ਕੈਪਟਨ' ਦੇ ਵੱਡੇ ਬਿਆਨ ਨੇ ਪੰਜਾਬ ਦੀ ਸਿਆਸਤ 'ਚ ਮਚਾਈ ਹਲਚਲ, ਕਾਂਗਰਸੀ ਵਿਧਾਇਕਾਂ ਬਾਰੇ ਕੀਤਾ ਖ਼ੁਲਾਸਾ

PunjabKesari

 

ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਦੇ ਚੋਣਾਂ ਲੜਨ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਨਵਜੋਤ ਸਿੱਧੂ 'ਤੇ ਕੱਸਿਆ ਤੰਜ

ਇਸ ਦੇ ਨਾਲ ਹੀ ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਹੁਣ ਭਾਜਪਾ ਨਾਲ ਸੀਟ ਸ਼ੇਅਰਿੰਗ ਨੂੰ ਲੈ ਕੇ ਵੀ ਗੱਲਬਾਤ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਭਾਵਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਹੈ ਸੀ ਅਤੇ ਉਨ੍ਹਾਂ ਨੇ ਇਹੀ ਕਿਹਾ ਸੀ ਕਿ ਜਦੋਂ ਕਿਸਾਨੀ ਮਸਲੇ ਦਾ ਹੱਲ ਹੋਵੇਗਾ ਤਾਂ ਉਸ ਸਮੇਂ ਹੀ ਉਹ ਗਠਜੋੜ ਬਾਰੇ ਫ਼ੈਸਲਾ ਲੈਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਜਬਰ-ਜ਼ਿਨਾਹ ਦੇ ਮਾਮਲੇ 'ਚ 'ਸਿਮਰਜੀਤ ਬੈਂਸ' ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਉਨ੍ਹਾਂ ਕਿਹਾ ਕਿ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਸੀ। ਸ੍ਰੀ ਕਰਤਾਰਪੁਰ ਸਾਹਿਬ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਉਹ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ ਪਰ ਇਸ ਲਈ ਅਜੇ ਸਮਾਂ ਤੈਅ ਨਹੀਂ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News