''ਕੈਪਟਨ'' ਨੇ ਪੰਜਾਬ ਦੀ ਸੁਰੱਖਿਆ ਬਾਰੇ ''ਚੰਨੀ-ਸਿੱਧੂ'' ਨੂੰ ਘੇਰਿਆ, ਟਵੀਟ ਕਰਕੇ ਕਹੀ ਵੱਡੀ ਗੱਲ
Saturday, Dec 18, 2021 - 01:39 PM (IST)
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਸੁਰੱਖਿਆ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਚੰਨੀ ਨੂੰ ਸਾਰਾ ਦਿਨ ਭੰਗੜਾ ਪਾਉਣ ਦੀ ਬਜਾਏ ਆਪਣੇ ਗ੍ਰਹਿ ਮੰਤਰੀ ਨੂੰ ਸਲਾਹ ਦੇਣੀ ਚਾਹੀਦੀ ਹੈ ਕਿ ਉਹ ਸਰਗਰਮ ਰਹਿਣ ਅਤੇ ਇਨਕਾਰ ਕਰਨ ਵਾਲੇ ਸੁਭਾਅ ਤੋਂ ਬਾਹਰ ਨਿਕਲਣ।
ਇਹ ਵੀ ਪੜ੍ਹੋ : ਚੰਨੀ ਸਰਕਾਰ ਦਾ ਵੱਡਾ ਫ਼ੈਸਲਾ, 'ਸਿਧਾਰਥ ਚਟੋਪਾਧਿਆਏ' ਨੂੰ ਬਣਾਇਆ ਪੰਜਾਬ ਦਾ ਨਵਾਂ ਡੀ. ਜੀ. ਪੀ.
ਕੈਪਟਨ ਨੇ ਨਵਜੋਤ ਸਿੱਧੂ 'ਤੇ ਤੰਜ ਕੱਸਦਿਆਂ ਮੁੱਖ ਮੰਤਰੀ ਚੰਨੀ ਨੂੰ ਨਵਜੋਤ ਸਿੱਧੂ ਨੂੰ ਇਹ ਕਹਿਣ ਲਈ ਕਿਹਾ ਕਿ ਸਿੱਧੂ ਆਪਣੇ ਵੱਡੇ ਭਰਾ ਇਮਰਾਨ ਖਾਨ ਨੂੰ ਇਹ ਗੱਲ ਕਹਿ ਦੇਣ ਕਿ ਉਹ ਸਾਡੇ ਸਰਹੱਦੀ ਸੂਬੇ ਪੰਜਾਬ 'ਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰਨਾ ਬੰਦ ਕਰ ਦੇਣ। ਦੱਸਣਯੋਗ ਹੈ ਕਿ ਕੈਪਟਨ ਵੱਲੋਂ ਇਹ ਟਵੀਟ ਫਿਰੋਜ਼ਪੁਰ ਸਰਹੱਦ 'ਤੇ ਪਾਕਿਸਤਾਨੀ ਡਰੋਨ ਮਿਲਣ ਸਬੰਧੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੋਹਾਲੀ ਦੇ ਮਦਨਪੁਰ ਚੌਂਕ ਪੁੱਜੇ 'ਨਵਜੋਤ ਸਿੱਧੂ', ਮਜ਼ਦੂਰਾਂ ਨਾਲ ਕੀਤੀ ਗੱਲਬਾਤ (ਤਸਵੀਰਾਂ)
ਉਨ੍ਹਾਂ ਨੇ ਆਪਣੇ ਟਵੀਟ 'ਚ ਏ. ਐੱਨ. ਆਈ. ਦੀ ਇਸ ਖ਼ਬਰ ਦਾ ਹਵਾਲਾ ਦਿੱਤਾ ਹੈ ਅਤੇ ਪੰਜਾਬ ਦੀ ਚੰਨੀ ਸਰਕਾਰ ਨੂੰ ਸੂਬੇ ਦੀ ਸੁਰੱਖਿਆ ਵੱਲ ਧਿਆਨ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਬੀ. ਐੱਸ. ਐੱਫ. ਵੱਲੋਂ ਫਿਰੋਜ਼ਪੁਰ ਦੀ ਸਰਹੱਦ 'ਤੇ ਉੱਡਦੇ ਡਰੋਨ 'ਤੇ ਫਾਇਰਿੰਗ ਕਰਕੇ ਉਸ ਨੂੰ ਆਪਣੇ ਕਬਜ਼ੇ 'ਚ ਲਿਆ ਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ਪੁੱਜੇ 'ਬਲਬੀਰ ਸਿੰਘ ਰਾਜੇਵਾਲ' ਨੇ ਚੋਣਾਂ ਨੂੰ ਲੈ ਕੇ ਦਿੱਤਾ ਇਹ ਬਿਆਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ