ਲੁਧਿਆਣਾ ਅਦਾਲਤ ''ਚ ਹੋਏ ਧਮਾਕੇ ''ਤੇ ਕੈਪਟਨ ਦਾ ਟਵੀਟ, ''ਪੰਜਾਬ ਪੁਲਸ ਨੂੰ ਮਾਮਲੇ ਦੀ ਤਹਿ ਤੱਕ ਜਾਣਾ ਚਾਹੀਦੈ''
Thursday, Dec 23, 2021 - 01:49 PM (IST)
ਚੰਡੀਗੜ੍ਹ : ਲੁਧਿਆਣਾ ਦੀ ਜ਼ਿਲ੍ਹਾ ਅਦਾਲਤ 'ਚ ਵੀਰਵਾਰ ਨੂੰ ਹੋਏ ਵੱਡੇ ਧਮਾਕੇ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਦੁਖਦਾਈ ਘਟਨਾ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਦੀ ਖ਼ਬਰ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਧਮਾਕੇ ਦੌਰਾਨ ਜ਼ਖਮੀ ਹੋਣ ਵਾਲੇ ਲੋਕਾਂ ਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵਿਭਾਗ ਦੀ ਚਿਤਾਵਨੀ, ਸੀਤ ਲਹਿਰ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪੁਲਸ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ 'ਚ ਦੁਪਹਿਰ ਦੇ ਸਮੇਂ ਵੱਡਾ ਧਮਾਕਾ ਹੋਇਆ, ਜਿਸ ਕਾਰਨ ਪੂਰੀ ਇਮਾਰਤ 'ਚ ਕੰਬਣ ਲੱਗ ਪਈ। ਇਸ ਘਟਨਾ ਨੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਸ ਦੇ ਵੱਡੇ ਅਧਿਕਾਰੀ ਮੌਕੇ 'ਤੇ ਪਹੁੰਚੇ ਹੋਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਬਲੈਕ ਆਊਟ' ਦਾ ਖ਼ਤਰਾ ਟਲਿਆ, ਸਰਕਾਰ ਨੂੰ ਮਿਲੀ ਰਾਹਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ