ਨਵਜੋਤ ਸਿੱਧੂ ਬਾਰੇ 'ਕੈਪਟਨ' ਦਾ ਵੱਡਾ ਖ਼ੁਲਾਸਾ, 'ਮੈਨੂੰ ਆਇਆ ਸੀ ਇਮਰਾਨ ਖਾਨ ਦਾ ਮੈਸਜ'
Friday, Jan 07, 2022 - 08:57 AM (IST)
ਪਟਿਆਲਾ (ਰਾਜੇਸ਼ ਪੰਜੌਲਾ) : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 2017 ਵਿਚ ਜਦੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਸੀ ਤਾਂ ਉਸ ਸਮੇਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟੈਲੀਫੋਨ ਮੈਸੇਜ ਰਾਹੀਂ ਨਵਜੋਤ ਸਿੱਧੂ ਨੂੰ ਪੰਜਾਬ ਮੰਤਰੀ ਮੰਡਲ ’ਚ ਸ਼ਾਮਲ ਕਰਨ ਦੀ ਸਿਫਾਰਿਸ਼ ਕੀਤੀ ਸੀ। ਇਹ ਮੈਸੇਜ ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਕੇ ਇਤਰਾਜ਼ ਜਤਾਇਆ ਸੀ ਪਰ ਹਾਈਕਮਾਨ ਦੇ ਕਹਿਣ ’ਤੇ ਉਨ੍ਹਾਂ ਨੂੰ ਸਿੱਧੂ ਨੂੰ ਮੰਤਰੀ ਬਣਾਉਣਾ ਪਿਆ ਸੀ।
ਇਹ ਵੀ ਪੜ੍ਹੋ : ਸੁਰੱਖਿਆ 'ਚ ਕੁਤਾਹੀ ਮਾਮਲੇ ਬਾਰੇ ਅਸ਼ਵਨੀ ਸ਼ਰਮਾ ਦਾ ਬਿਆਨ, 'ਦਿੱਲੀ 'ਚ ਰਚੀ ਗਈ ਸਾਜ਼ਿਸ਼'
ਇੱਥੇ ਸਮਾਣਾ ਵਿਖੇ ਕਾਂਗਰਸੀ ਆਗੂ ਸੁਰਿੰਦਰ ਸਿੰਘ ਖੇੜਕੀ ਨੂੰ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਕਰਨ ਤੋਂ ਬਾਅਦ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਖ਼ੁਲਾਸਾ ਕੀਤਾ। ਕੈਪਟਨ ਨੇ ਕਿਹਾ ਕਿ ਇਮਰਾਨ ਖਾਨ ਨੇ ਇੱਥੋਂ ਤੱਕ ਕਿਹਾ ਸੀ ਕਿ ਜੇਕਰ ਸਿੱਧੂ ਦੀ ਕਾਰਗੁਜ਼ਾਰੀ ਠੀਕ ਨਾ ਰਹੇ ਤਾਂ ਬੇਸ਼ੱਕ ਉਸ ਨੂੰ ਸਾਲ ਬਾਅਦ ਹਟਾ ਦੇਣਾ ਪਰ ਮੰਤਰੀ ਮੰਡਲ ’ਚ ਜ਼ਰੂਰ ਲੈ ਲੈਣਾ।
ਇਹ ਵੀ ਪੜ੍ਹੋ : ਹਾਈਕਮਾਨ ਦੇ ਹੁਕਮ ਮੰਨਣ ਨੂੰ ਤਿਆਰ ਨਹੀਂ CM ਚੰਨੀ, ਮਨ੍ਹਾ ਕਰਨ ਦੇ ਬਾਵਜੂਦ ਕੀਤਾ ਇਹ ਕੰਮ
ਕਾਂਗਰਸ ਹਾਈਕਮਾਨ ਦੇ ਕਹਿਣ ਤੋਂ ਬਾਅਦ ਉਨ੍ਹਾਂ ਸਿੱਧੂ ਨੂੰ ਇਕ ਵਾਰ ਮੰਤਰੀ ਮੰਡਲ ’ਚ ਲੈ ਲਿਆ ਸੀ ਪਰ ਬਾਅਦ ’ਚ ਉਸ ਨੂੰ ਹਟਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਮੌਜੂਦਾ ਸਮੇਂ ਗੈਰ-ਤਜ਼ਰਬੇਕਾਰ ਲੋਕਾਂ ਦੇ ਹੱਥਾਂ ’ਚ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬੇ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬੱਚਿਆਂ ਵਾਂਗ ਵਿਵਹਾਰ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ