ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ 'ਕੈਪਟਨ' ਦਾ ਬਿਆਨ, ਭਾਜਪਾ ਬਾਰੇ ਆਖੀ ਇਹ ਗੱਲ
Wednesday, May 04, 2022 - 10:52 AM (IST)
ਚੰਡੀਗੜ੍ਹ (ਹਰੀਸ਼) : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੀ. ਐੱਲ. ਸੀ. (ਪੰਜਾਬ ਲੋਕ ਕਾਂਗਰਸ) ਅਤੇ ਭਾਜਪਾ ਚਾਰ ਨਗਰ ਨਿਗਮਾਂ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਲਈ ਹੋਣ ਵਾਲੀਆਂ ਚੋਣਾਂ ਸਾਂਝੇ ਤੌਰ ’ਤੇ ਲੜਣਗੀਆਂ। ਕੈਪਟਨ ਨੇ ਕਿਹਾ ਕਿ ਸਾਲ 2024 ਦੀਆਂ ਆਮ ਚੋਣਾਂ ਦੇਸ਼ ਲਈ ਅਹਿਮ ਹਨ। ਉਨ੍ਹਾਂ ਕਿਹਾ ਕਿ ਦੇਸ਼ 'ਚ ਸਥਿਰ ਅਤੇ ਮਜ਼ਬੂਤ ਸਰਕਾਰ ਦੀ ਲੋੜ ਹੈ।
ਇਹ ਵੀ ਪੜ੍ਹੋ : ਬੀਬੀ 'ਰਾਜਿੰਦਰ ਕੌਰ ਭੱਠਲ' ਨੂੰ ਸਰਕਾਰੀ ਕੋਠੀ ਖ਼ਾਲੀ ਕਰਨ ਦੇ ਹੁਕਮ, ਇਸ ਤਾਰੀਖ਼ ਤੱਕ ਮਿਲਿਆ ਸਮਾਂ
ਕੈਪਟਨ ਅਮਰਿੰਦਰ ਪਿਛਲੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਪੀ. ਐੱਲ. ਸੀ. ਉਮੀਦਵਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਸ਼ਵ ਵਿਚ ਮੌਜੂਦਾ ਭੂ-ਰਾਜਨੀਤਕ ਸਥਿਤੀ ਦੇ ਮੱਦੇਨਜਰ ਰੂਸ-ਯੂਕ੍ਰੇਨ ਯੁੱਧ ਦੇ ਮੱਦੇਨਜਰ ਦੇਸ਼ ਨੂੰ ਇਕ ਸਥਿਰ, ਪਰਿਪੱਕ ਅਤੇ ਮਜ਼ਬੂਤ ਲੀਡਰਸ਼ਿਪ ਦੀ ਲੋੜ ਸੀ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਦਾਨ ਕਰ ਰਹੇ ਹਨ। ਮੀਟਿੰਗ ਵਿਚ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਵੀ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ : ਵੱਡਾ ਖ਼ੁਲਾਸਾ : ਪਲਾਸਟਿਕ ਦੇ 4 ਥੈਲਿਆਂ 'ਚ ਪੈਕ ਕੀਤੇ ਲਾਸ਼ ਦੇ ਟੋਟੇ, ਸਿਰਫ ਇਕ ਲੱਤ ਤੇ ਬਾਂਹ ਮਿਲੀ
ਮੀਟਿੰਗ ਵਿਚ ਸੂਬੇ ਦੀ ਮੌਜੂਦਾ ਸਥਿਤੀ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਉਮੀਦਵਾਰਾਂ ਦੀ ਕਾਰਗੁਜ਼ਾਰੀ ਦਾ ਵੀ ਜਾਇਜ਼ਾ ਲਿਆ ਗਿਆ। ਇਸ ਤੋਂ ਪਹਿਲਾਂ ਇਹ ਖ਼ਬਰ ਆਈ ਸੀ ਕਿ ਭਾਜਪਾ ਹੁਣ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਪੰਜਾਬ 'ਚ ਨਗਰ ਨਿਗਮ ਚੋਣਾਂ ਨਹੀਂ ਲੜੇਗੀ। ਇਹ ਵੀ ਬਿਆਨ ਆਇਆ ਸੀ ਕਿ ਸੰਗਰੂਰ ਲੋਕ ਸਭਾ ਸੀਟ 'ਤੇ ਉਪ ਚੋਣ ਅਤੇ 4 ਨਿਗਮਾਂ ਦੀਆਂ ਚੋਣਾਂ ਭਾਜਪਾ ਇਕੱਲੇ ਲੜ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ