ਵੱਡੀ ਖ਼ਬਰ : 'ਕੈਪਟਨ ਅਮਰਿੰਦਰ ਸਿੰਘ' ਹੋਣਗੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ, ਕੇਂਦਰ ਨੇ ਕੀਤਾ ਤੈਅ
Saturday, Jan 28, 2023 - 09:47 AM (IST)
ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਇਸ ਦੀ ਅਧਿਕਾਰਿਕ ਨੋਟੀਫਿਕੇਸ਼ਨ ਜਾਰੀ ਨਹੀਂ ਹੋਈ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸਰਕਾਰ ਇਹ ਤੈਅ ਕਰ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ 2 ਵਾਰ ਸੰਸਦ ਮੈਂਬਰ ਅਤੇ 2 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਸ ਮੁਲਾਜ਼ਮਾਂ ਨੂੰ ਮਿਲਿਆ ਤੋਹਫ਼ਾ, ਸਭ ਦੇ ਚਿਹਰਿਆਂ 'ਤੇ ਆਈ ਰੌਣਕ
ਕਾਂਗਰਸ ਤੋਂ ਬਾਹਰ ਹੋਣ ਤੋਂ ਬਾਅਦ ਪਿਛਲੀਆਂ ਚੋਣਾਂ 'ਚ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਸੀ। ਕੈਪਟਨ ਅਮਰਿੰਦਰ ਹੁਣ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਪੰਜਾਬ ਭਾਜਪਾ ਦੀ ਉਪ-ਪ੍ਰਧਾਨ ਹਨ।
ਇਹ ਵੀ ਪੜ੍ਹੋ : ਬੇਸਹਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ SDM ਦਫ਼ਤਰ ਪੁੱਜੇ ਕਿਸਾਨ, ਅਧਿਕਾਰੀਆਂ ਨੇ ਬੰਦ ਕੀਤਾ ਮੁੱਖ ਗੇਟ
ਪਾਰਟੀ ਦੇ ਕੇਂਦਰੀ ਅਤੇ ਪ੍ਰਦੇਸ਼ ਪੱਧਰ ਦੇ ਨੇਤਾ ਫਿਲਹਾਲ ਇਸ ਬਾਰੇ ਕੁੱਝ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਦਰਅਸਲ ਮਹਾਰਾਸ਼ਟਰ ਦੇ ਰਾਜਪਾਲ ਨੇ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ਬਾਰੇ ਟਿੱਪਣੀ ਕਰਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੂਚਿਤ ਕੀਤਾ ਸੀ ਕਿ ਉਹ ਅਹੁਦਾ ਛੱਡਣਾ ਚਾਹੁੰਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ