ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਬਾਰੇ 'ਕੈਪਟਨ' ਨੇ ਤੋੜੀ ਚੁੱਪੀ, ਮੀਡੀਆ ਨੂੰ ਆਖੀ ਇਹ ਵੱਡੀ ਗੱਲ

Friday, Feb 03, 2023 - 12:12 PM (IST)

ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਬਾਰੇ 'ਕੈਪਟਨ' ਨੇ ਤੋੜੀ ਚੁੱਪੀ, ਮੀਡੀਆ ਨੂੰ ਆਖੀ ਇਹ ਵੱਡੀ ਗੱਲ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਅਟਕਲਾਂ 'ਤੇ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਹੈ ਕਿ ਇਸ ਬਾਰੇ ਉਨ੍ਹਾਂ ਨੂੰ ਕੁੱਝ ਪਤਾ ਨਹੀਂ ਹੈ ਪਰ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫ਼ੈਸਲਾ ਹੋਵੇਗਾ ਅਤੇ ਉਹ ਉਨ੍ਹਾਂ ਦੇ ਫ਼ੈਸਲੇ ਨਾਲ ਸਹਿਮਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜਿੱਥੇ ਚਾਹੁਣਗੇ, ਉਹ ਉੱਥੇ ਹੀ ਰਹਿਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਲਪਨਿਕ ਹੈ ਅਤੇ ਇਸ ਬਾਰੇ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸੰਪਰਕ ਨਹੀਂ ਕੀਤਾ ਗਿਆ ਹੈ, ਉਹ ਇਸ ਬਾਰੇ ਕੁੱਝ ਨਹੀਂ ਜਾਣਦੇ।

ਇਹ ਵੀ ਪੜ੍ਹੋ : ਪੰਜਾਬ ਦੇ IPS ਅਫ਼ਸਰ 'ਕੁਲਦੀਪ ਸਿੰਘ ਚਹਿਲ' ਨਵੀਂ ਮੁਸੀਬਤ 'ਚ, CBI ਨੇ ਸ਼ੁਰੂ ਕੀਤੀ ਜਾਂਚ
ਜਾਣੋ ਕੀ ਹੈ ਪੂਰਾ ਮਾਮਲਾ
ਦਰਅਸਲ ਮਹਾਰਾਸ਼ਟਰ ਦੇ ਮੌਜੂਦਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਆਪਣਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕਰ ਚੁੱਕੇ ਹਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਅਗਲਾ ਰਾਜਪਾਲ ਬਣਨ ਦੀਆਂ ਕਿਆਸਰਾਈਆਂ ਤੇਜ਼ ਹੋ ਗਈਆਂ ਹਨ। ਕੈਪਟਨ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ। ਦੱਸਣਯੋਗ ਹੈ ਕਿ ਕੈਪਟਨ ਦੀ ਨਵੀਂ ਭੂਮਿਕਾ 'ਤੇ ਚਰਚਾ ਉਸ ਵੇਲੇ ਹੀ ਤੇਜ਼ ਹੋ ਗਈ ਸੀ, ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਪਟਿਆਲਾ ਰੈਲੀ ਆਯੋਜਿਤ ਕੀਤੀ ਜਾਣੀ ਸੀ, ਜਿਸ ਨੂੰ ਬਾਅਦ 'ਚ ਮੁਲਤਵੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਹੋਟਲਾਂ 'ਚ ਜਿਸਮਫ਼ਿਰੋਸ਼ੀ ਦਾ ਚੱਲ ਰਿਹਾ ਸੀ ਧੰਦਾ, ਪੁਲਸ ਨੂੰ ਦੇਖ ਮੁੰਡੇ-ਕੁੜੀਆਂ ਦੇ ਉੱਡੇ ਹੋਸ਼ (ਤਸਵੀਰਾਂ)

ਇਸ ਤੋਂ ਪਹਿਲਾਂ ਕੈਪਟਨ ਦਾ ਨਾਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੀ ਚਰਚਾ 'ਚ ਆਇਆ ਸੀ, ਹਾਲਾਂਕਿ ਬਾਅਦ 'ਚ ਭਾਜਪਾ ਨੇ ਪੱਛਮੀ ਬੰਗਾਲ ਦੇ ਰਾਜਪਾਲ ਰਹੇ ਜਗਦੀਪ ਧਨਖੜ ਨੂੰ ਉਮੀਦਵਾਰ ਬਣਾ ਦਿੱਤਾ ਸੀ। ਉਸ ਸਮੇਂ ਕੈਪਟਨ ਵਿਦੇਸ਼ 'ਚ ਇਲਾਜ ਕਰਾ ਰਹੇ ਸਨ। ਉਸ ਸਮੇਂ ਤੱਕ ਕੈਪਟਨ ਨੇ ਆਪਣੀ ਪਾਰਟੀ ਨੂੰ ਵੀ ਵੱਖ ਰੱਖਿਆ ਹੋਇਆ ਸੀ। ਹੁਣ ਉਨ੍ਹਾਂ ਨੇ ਆਪਣੀ ਪਾਰਟੀ ਦਾ ਰਲੇਵਾਂ ਭਾਜਪਾ 'ਚ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News