ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਕੈਪਟਨ ਵੱਲੋਂ BJP ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕਰਨ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

04/20/2023 4:07:34 PM

ਲੁਧਿਆਣਾ (ਹਿਤੇਸ਼) : ਜਲੰਧਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਲਈ ਜਾਣ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਜਲੰਧਰ 'ਚ ਸਾਰੀਆਂ ਪਾਰਟੀਆਂ ਨੇ ਆਪਣੀ ਤਾਕਤ ਝੌਕ ਦਿੱਤੀ ਹੈ। ਇਸ 'ਚ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ ਮੋਰਚਾ ਸੰਭਾਲਿਆ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦਾ ਸਾਥ ਦੇਣ ਲਈ ਆ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਮੁੱਕਿਆ Corona ਦੇ ਟੀਕਿਆਂ ਦਾ ਸਟਾਕ, ਲੋਕਾਂ ਦਾ ਵਿਦੇਸ਼ ਜਾਣਾ ਹੋਇਆ ਮੁਸ਼ਕਲ

ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਦੀ ਕਮਾਨ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੇ ਹੱਥ 'ਚ ਹੈ ਅਤੇ ਪੰਜਾਬ ਪ੍ਰਭਾਰੀ ਹਰੀਸ਼ ਚੌਧਰੀ ਨੇ ਵੀ ਪੱਕਾ ਡੇਰਾ ਲਾਇਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਚਰਨਜੀਤ ਚੰਨੀ, ਨਵਜੋਤ ਸਿੱਧੂ ਵੀ ਦਸਤਕ ਦੇ ਰਹੇ ਹਨ। ਹਾਲਾਂਕਿ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਨੇਤਾਵਾਂ ਦੀ ਡਿਊਟੀ ਜਲੰਧਰ 'ਚ ਲਾਈ ਗਈ ਹੈ। ਇਨ੍ਹਾਂ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਸੁਨੀਲ ਜਾਖੜ, ਮਨਪ੍ਰੀਤ ਬਾਦਲ, ਕੇਵਲ ਢਿੱਲੋਂ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਆਦਿ ਤਾਂ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਅਟਵਾਲ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਨਜ਼ਰ ਆਏ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਸਾਹਮਣੇ ਆਉਣ ਲੱਗੇ ਨਾੜ ਸਾੜਨ ਦੇ ਮਾਮਲੇ, 6 ਅਪ੍ਰੈਲ ਨੂੰ ਦੇਖੀ ਗਈ ਪਹਿਲੀ ਤਸਵੀਰ

ਇੱਥੋਂ ਤੱਕ ਪਾਰਟੀ ਦੇ ਸਿੱਖ ਚਿਹਰਿਆਂ ਆਰ. ਪੀ. ਸਿੰਘ, ਮਨਜਿੰਦਰ ਸਿਰਸਾ ਨੂੰ ਵੀ ਦਿੱਲੀ ਤੋਂ ਬੁਲਾਇਆ ਗਿਆ ਸੀ ਪਰ ਭਾਜਪਾ 'ਚ ਸ਼ਾਮਲ ਹੋਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜੇ ਤੱਕ ਜਲੰਧਰ ਨਹੀਂ ਪੁੱਜੇ। ਇਸ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਪਾਰਟੀ ਦੀ ਇੱਜ਼ਤ ਦਾ ਸਵਾਲ ਬਣੀ ਸੀਟ 'ਤੇ ਕੀ ਉਹ ਆਪਣਾ ਯੋਗਦਾਨ ਦੇਣਗੇ ਕਿਉਂਕਿ ਕੈਪਟਨ ਇਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਦੌਰਾਨ ਵੀ ਨਹੀਂ ਪੁੱਜੇ ਸਨ, ਜਿਸ ਲਈ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita