ਰਾਹੁਲ ਗਾਂਧੀ ''ਤੇ ਹੋਏ ਹਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਨੇ ਕੀਤਾ ਟਵੀਟ, ਸਖਤ ਸ਼ਬਦਾਂ ''ਚ ਕੀਤੀ ਨਿੰਦਾ

Saturday, Aug 05, 2017 - 07:09 PM (IST)

ਜਲੰਧਰ(ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਜਰਾਤ 'ਚ ਕਾਂਗਰਸ ਦੇ ਰਾਸ਼ਟਰੀ ਉੱਪ ਪ੍ਰਧਾਨ ਰਾਹੁਲ ਗਾਂਧੀ 'ਤੇ ਹੋਏ ਹਮਲੇ ਨੂੰ ਲੈ ਕੇ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਇਸ ਨੂੰ ਇਕ ਕਾਇਰਾਣਾ ਹਰਕਤ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ 'ਚ ਇਸ ਦਾ ਲਈ ਕੋਈ ਸਥਾਨ ਨਹੀਂ ਹੈ। ਉਨ੍ਹਾਂ ਨੇ ਆਪਣੇ ਟਵਿੱਟਰ 'ਤੇ ਟਵੀਟ ਕਰਦੇ ਹੋਏ ਕਿਹਾ, ''ਉਨ੍ਹਾਂ ਨੂੰ ਰਾਹੁਲ ਗਾਂਧੀ ਦੀ ਕਾਰ 'ਤੇ ਕੀਤੇ ਗਏ ਹਮਲੇ ਦੀ ਸੂਚਨਾ ਮਿਲ ਕੇ ਭਾਰੀ ਧੱਕਾ ਲੱਗਾ ਹੈ ਅਤੇ ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਓਨੀ ਹੀ ਘੱਟ ਹੈ। ਮੈਨੂੰ ਇਸ ਗੱਲ ਦੀ ਤਸੱਲੀ ਵੀ ਹੈ ਕਿ ਰਾਹੁਲ ਗਾਂਧੀ ਪੂਰੀ ਤਰ੍ਹਾਂ ਸਿਹਤਮੰਦ ਹਨ।'' ਉਨ੍ਹਾਂ ਨੇ ਕਿਹਾ ਕਿ ਸਾਰੇ ਸਿਆਸੀ ਦਲਾਂ ਨੂੰ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਨਿੰਦਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ 'ਚ ਹਰ ਇਕ ਵਿਅਕਤੀ ਨੂੰ ਆਪਣੇ ਵਿਚਾਰ ਰੱਖਣ ਦੀ ਆਜ਼ਾਦੀ ਹੋਣੀ ਚਾਹੀਦੀ ਹੈ ਅਤੇ ਵਿਚਾਰਾਂ ਦੀ ਲੜਾਈ ਨਾਲ ਹੀ ਚੋਣਾਂ ਲੜੀਆਂ ਜਾਣੀਆਂ ਚਾਹੀਦੀਆਂ ਹਨ। ਕਿਸੇ 'ਤੇ ਹਮਲਾ ਕਰਕੇ ਅਸੀਂ ਲੋਕਤੰਤਰ ਦਾ ਪੱਧਰ ਹੋਰ ਹੇਠਾਂ ਸੁੱਟ ਰਹੇ ਹਨ।


Related News