ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ-ਨਿਗਮ ਚੋਣਾਂ ਤੋਂ ਬਾਅਦ: ਕੈਪਟਨ

01/18/2018 4:24:46 PM

ਜਲੰਧਰ/ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ 'ਚ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ। ਇਹ ਫੈਸਲਾ ਕੈਪਟਨ ਨੇ ਰਾਹੁਲ ਗਾਂਧੀ ਨਾਲ ਹੋਈ ਅੱਜ ਮੀਟਿੰਗ ਦੌਰਾਨ ਲਿਆ। ਦੱਸਣਯੋਗ ਹੈ ਕਿ ਲੁਧਿਆਣਾ ਦੀਆਂ ਨਗਰ-ਨਿਗਮ ਚੋਣਾਂ ਫਰਵਰੀ 'ਚ ਹੋ ਸਕਦੀਆਂ ਹਨ। ਰਾਣਾ ਗੁਰਜੀਤ ਦਾ ਅਸਤੀਫਾ ਕੈਪਟਨ ਵੱਲੋਂ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਹੁਣ ਪੰਜਾਬ ਦੇ ਕੈਬਨਿਟ ਮੰਤਰੀ 8 ਰਹਿ ਗਏ ਹਨ। ਤੁਹਾਨੂੰ ਦੱਸ ਦਈਏ ਪੰਜਾਬ 'ਚ ਮਾਰਚ 2017 ਨੂੰ ਕੈਪਟਨ ਸਰਕਾਰ ਪੰਜਾਬ ਦੀ ਕਮਾਨ ਆਪਣੇ ਹੱਥ 'ਚ ਸੰਭਾਲੀ ਸੀ। ਉਸ ਤੋਂ ਬਾਅਦ ਲਗਾਤਾਰ ਪੰਜਾਬ ਦੇ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਚਰਚਾ ਚਲਦੀ ਆ ਰਹੀ ਹੈ